ਚੰਡੀਗੜ੍ਹ, 20 ਮਾਰਚ 2021 – ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਉਨ੍ਹਾਂ ਦਾ ਇਲਾਜ ਗੁਰੁਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਹੈ। ਅੱਜ ਸਵੇਰੇ ਸੁਖਬੀਰ ਬਾਦਲ ਦੇ ਪਿਤਾ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਹਾਲ ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਸੁਖਬੀਰ ਬਾਦਲ ਦੇ ਤੰਦਰੁਸਤ ਹੋਣ ਦੀ ਕਾਮਨਾ ਕਰਦਿਆਂ, ਉਸ ਨੂੰ ਅਸ਼ੀਰਵਾਦ ਦਿੱਤਾ।