ਐਨਾ ਡਰ ਹੈ ਮੋਦੀ ਸਰਕਾਰ ਨੂੰ ? ਲੋਕਾਂ ਦੇ ਘਰਾਂ ਅੰਦਰ ਕਰਵਾ ਰਹੇ ਜਾਸੂਸੀ ! ਕੀ ਹੈ ਪੈਗਾਸਸ ਕਾਂਡ ?

ਚਰਚਾ ਛਿੜੀ ਹੋਈ ਹੈ ਕਿ ਮੋਦੀ ਸਰਕਾਰ ਵੱਲੋਂ ਲੋਕਾਂ ਦੀ ਜਾਸੂਸੀ ਕਰਵਾਈ ਜਾ ਰਹੀ ਹੈ। ਇਸ ਜਾਸੂਸੀ ਨੂੰ ਪੈਗਾਸਸ ਜਾਸੂਸੀ ਦਾ ਨਾਮ ਵੀ ਦਿੱਤਾ ਗਿਆ ਹੈ। ਇਸ ਜਾਸੂਸੀ ਕਾਂਡ ਵਿੱਚ ਸਰਕਾਰ ਵੱਲੋਂ ਚੋਟੀ ਦੇ ਰਾਜਸੀ ਆਗੂਆਂ, ਪੱਤਰਕਾਰਾਂ, ਕਾਰੋਬਾਰੀਆਂ, ਵਿਗਿਆਨੀਆਂ, ਸੰਵਿਧਾਨਕ ਅਥਾਰਟੀਆਂ ਅਤੇ ਹੋਰਨਾਂ ਵਿਅਕਤੀਆਂ ਦੇ ਨਿੱਜੀ ਫੋਨਾਂ ਦੀ ਹੈਕਿੰਗ ਕਰਵਾਈ ਗਈ ਹੈ। ਸੰਸਦ ਦੇ ਅੰਦਰ ਅਤੇ ਬਾਹਰ ਪੈਗਾਸਸ ਜਸੂਸੀ ਦਾ ਮਾਮਲਾ ਭਖਿਆ ਹੋਇਆ ਹੈ, ਇਹ ਕੇਂਦਰ ਸਰਕਾਰ ਵੱਲੋਂ ਭਾਰਤ ਦੀ ਲੋਕਤੰਤਰਿਕ ਸ਼ਾਸਨ ਪ੍ਰਣਾਲੀ ਉਤੇ ਹੈਰਾਨ ਕਰ ਦੇਣ ਵਾਲਾ ਹਮਲਾ ਹੈ ਜਿਸ ਨੇ ਇਸ ਘਿਨਾਉਣੀ ਕਾਰਵਾਈ ਰਾਹੀਂ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਹ ਨਾ ਸਿਰਫ ਵਿਅਕਤੀਗਤ ਨਿੱਜਤਾ ਉਤੇ ਸ਼ਰਮਨਾਕ ਹਮਲਾ ਹੈ ਸਗੋਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੌਮੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਮੁਖਬਰੀ ਜੋ ਇਜ਼ਰਾਈਲੀ ਕੰਪਨੀ ਵੱਲੋਂ ਕੇਂਦਰ ਸਰਕਾਰ ਦੀ ਹਰੀ ਝੰਡੀ ਬਿਨਾਂ ਨਹੀਂ ਕੀਤੀ ਜਾ ਸਕਦੀ, ਕੌਮਾਂਤਰੀ ਏਜੰਸੀਆਂ, ਸਰਕਾਰਾਂ ਤੇ ਸੰਗਠਨਾਂ ਦੇ ਹੱਥ ਵਿੱਚ ਸੰਵੇਨਸ਼ੀਲ ਜਾਣਕਾਰੀ ਦੇ ਦਿੱਤੀ ਹੈ, ਜਿਸ ਦੀ ਭਾਰਤ ਖਿਲਾਫ ਦੁਰਵਰਤੋਂ ਹੋ ਸਕਦੀ ਹੈ। ਉਨਾਂ ਕਿਹਾ, ‘‘ਇਹ ਸਿਰਫ ਵਿਅਕਤੀਗਤ ਆਜ਼ਾਦੀ ਉਤੇ ਹਮਲਾ ਹੀ ਨਹੀਂ ਸਗੋਂ ਸਾਡੇ ਮੁਲਕ ਦੀ ਸੁਰੱਖਿਆ ਉਤੇ ਵੀ ਹਮਲਾ ਹੈ।”

ਉਨਾਂ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਦਾ ਖੁਦ-ਬ-ਖੁਦ ਨੋਟਿਸ ਲੈਣ ਅਤੇ ਐਨ.ਡੀ.ਏ. ਸਰਕਾਰ ਦੇ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਤੋਂ ਬਚ ਨਹੀਂ ਸਕਦੀ। ਉਨਾਂ ਕਿਹਾ ਕਿ ਬੱਜਰ ਪਾਪ ਹੈ ਅਤੇ ਇਨਾਂ ਨੂੰ ਇਸ ਦੀ ਕੀਮਤ ਚੁਕਾਉਣੀ ਹੋਵੇਗੀ। ਉਨਾਂ ਚੁਟਕੀ ਲੈਂਦਿਆਂ ਕਿਹਾ ਕਿ ਕਿਸੇ ਨੂੰ ਆਪਣੇ ਲੋਕਾਂ ਦੀ ਜ਼ਿੰਦਗੀਆਂ ਵਿਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ, ਜਿਵੇਂ ਕਿ ਇਸ ਸਰਕਾਰ ਨੇ ਕੀਤਾ ਹੈ, ਲੋਕਾਂ ਨੂੰ ਆਪਣੀ ਜੀਵਨ ਆਜ਼ਾਦੀ ਨਾਲ ਜਿਉਣ ਦਿਓ। ਮੁੱਖ ਮੰਤਰੀ ਨੇ ਇਸ ਘਟਨਾਕ੍ਰਮ ਨੂੰ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸਾਰੀਆਂ ਜਮਹੂਰੀ ਸੰਸਥਾਵਾਂ ਨੂੰ ਢਾਹ ਲਾਉਣ ਅਤੇ ਵਿਰੋਧੀਆਂ ਦੀ ਆਵਾਜ਼ ਦਬਾਉਣ ਵਾਲਾ ਕਦਮ ਕਰਾਰ ਦਿੱਤਾ ਹੈ।

ਉਨਾਂ ਨੇ ਇਸ ਨਿੰਦਣਯੋਗ ਕਾਰਵਾਈ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਨੇ ਭਾਰਤ ਦੇ ਜਮਹੂਰੀ ਇਤਿਹਾਸ ਵਿਚ ਨਵਾਂ ਨੀਵਾਂ ਪੱਧਰ ਤੈਅ ਕਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਇਸ ਤੋਂ ਪਹਿਲਾਂ ਵਿਸ਼ਵ ਦੇ ਕਿਸੇ ਵੀ ਹਿੱਸੇ ਵਿਚ ਕਿਸੇ ਸਰਕਾਰ ਨੇ ਆਪਣੀਆਂ ਸੰਸਥਾਵਾਂ ਅਤੇ ਲੋਕਾਂ ਦੀ ਸੁਰੱਖਿਆ ਤੇ ਹਿਫਾਜਤ ਨੂੰ ਇਸ ਢੰਗ ਨਾਲ ਦਾਅ ਉਤੇ ਨਹੀਂ ਲਾਇਆ ਸੀ।’’ ਉਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਆਲਮੀ ਸਾਜ਼ਿਸ਼ ਰਚੀ ਗਈ ਜਿਸ ਵਿਚ ਐਨ.ਡੀ.ਏ. ਸਰਕਾਰ ਸਪੱਸ਼ਟ ਤੌਰ ਉਤੇ ਹਿੱਸਾ ਬਣੀ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

21 ਅਗਸਤ ਤੱਕ ਕੈਨੇਡਾ ਵੱਲੋਂ ਫਲਾਈਟਾਂ ਤੱਕ ਰੋਕ ਵਧਾਈ, ਇੰਮੀਗ੍ਰੇਸ਼ਨ ਦੀ ਸਖ਼ਤਾਈ ‘ਤੇ ਟਰੂਡੋ ਦਾ ਬਿਆਨ

ਨੌਕਰੀਆਂ ਤਾਂ ਨਹੀਂ ਪਰ ਅਧਿਆਪਕਾਂ ਲਈ ਮੇਲਾ ਜਰੂਰ ਲਗਾਵੇਗੀ ਸਰਕਾਰ