ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵੱਡਾ ਅਤੇ ਲੋੜੀਂਦਾ ਐਲਾਨ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿਸ਼ਨ ਕੁਮਾਰ ਨੇ ਪੰਜਾਬ ਦੇ ਤਮਾਮ ਸਰਕਾਰੀ ਸਕੂਲ ਦੇ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਬਣਦਾ ਮਾਣ-ਸਨਮਾਣ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਨੇ ਇਸ ਸਬੰਧੀ ਜਿਲਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਬਹੁਤ ਸਾਰੇ ਸਕੂਲਾਂ ਵਿੱਚ ਆਂਗਨਵਾੜੀ ਸੈਂਟਰ ਚੱਲ ਰਹੇ ਹਨ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਪ੍ਰਭਾਵੀ ਭੂਮਿਕਾ ਨਿਭਾਈ ਹੈ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੇ ਸਕੂਲ ਮੁਖੀਆਂ ਨੂੰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਤਾਲਮੇਲ ਕਰਨ ਅਤੇ ਉਨਾਂ ਨਾਲ ਮਿਲਵਰਤਨ ਦੀ ਭਾਵਨਾ ਪੈਦਾ ਕਰਨ ਵਾਸਤੇ ਹਦਾਇਤ ਦਿੱਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਬੱਚਿਆਂ ਦੀ ਪੜਾਈ ਵਿੱਚ ਵਿਸ਼ੇਸ਼ ਭੂਮਿਕਾ ਹੈ। ਜੇਕਰ ਆਂਗਨਵਾੜੀ ਵਰਕਰਾਂ ਨੂੰ ਸਕੂਲ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਦਾ ਹੱਲ ਮਿਲ-ਜੁਲ ਕੇ ਕੀਤਾ ਜਾਵੇ। ਉਨਾਂ ਕਿਹਾ ਕਿ ਛੋਟੇ ਬੱਚਿਆਂ ਵਿਕਾਸ ਲਈ ਸਾਂਝੇ ਤੌਰ ’ਤੇ ਕੀਤੇ ਉਪਰਾਲੇ ਹੀ ਸਾਰਥਿਕ ਨਤੀਜੇ ਕੱਢ ਸਕਦੇ ਹਨ। ਇਸ ਲਈ ਆਂਗਣਵਾੜੀ ਵਰਕਰਾਂ ਅਤੇ ਉਹਨਾਂ ਦੇ ਸਹਿਯੋਗੀਆਂ ਲਈ ਪੰਜਾਬ ਸਿੱਖਿਆ ਵਿਭਾਗ ਨੇ ਐਲਾਨ ਕੀਤਾ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ