‘PM ਮੋਦੀ ਦਾ ਦੌਰਾ ਚੰਨੀ ਸਰਕਾਰ ਨੇ ਤਾਰਪੀਡੋ ਕੀਤਾ, ਚੰਨੀ ਸਰਕਾਰ ਇਸ ਲਈ ਜ਼ਿੰਮੇਵਾਰ’

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਫਿਰੋਜ਼ਪੁਰ ਵਿੱਚ ਰੈਲੀ ਕੀਤੀ ਜਾਣੀ ਸੀ ਜੋ ਕਈ ਕਾਰਨਾਂ ਕਰਕੇ ਰੱਦ ਹੋ ਗਈ ਅਤੇ ਇਸ ਤੋਂ ਬਾਅਦ ਵੱਡਾ ਇਲਜ਼ਾਮ ਪੰਜਾਬ ਸਰਕਾਰ ਉੱਤੇ ਲਗਾਇਆ ਗਿਆ ਹੈ। ਭਾਜਪਾ ਪਟਿਆਲਾ ਦਿਹਾਤੀ ਦੱਖਣੀ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਪਾਤੜਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਫਿ਼ਰੋਜ਼ਪੁਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਆਯੋਜਤ ਰੈਲੀ ਨੂੰ ਪੰਜਾਬ ਸਰਕਾਰ ਵੱਲੋਂ ਤਾਰਪੀਡੋ ਕੀਤਾ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਜਿ਼ੰਮੇਵਾਰੀ ਸੂਬਾ ਸਰਕਾਰ ਦੀ ਵੀ ਬਣਦੀ ਹੈ ਅਤੇ ਇਸ ਸੁਰੱਖਿਆ ਵਿੱਚ ਹੋਈ ਕੋਤਾਹੀ ਲਈ ਸਿੱਧੇ ਤੌਰ `ਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਸੂਬਾ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਕੀਤਾ ਜਾਣਾ ਬੇਹੱਦ ਮੰਦਭਾਗਾ ਹੈ। ਪਾਤੜਾਂ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ `ਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਖ਼ੁਦ ਉਨ੍ਹਾਂ ਦਾ ਸਵਾਗਤ ਕਰਨ ਲਈ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਕੀਤੀ ਜਾਂਦੀ ਆਓ-ਭਗਤ ਦੁਨੀਆ ਭਰ ਵਿੱਚ ਮਸ਼ਹੂਰ ਹੈ ਪਰ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦਾ ਅਪਮਾਨ ਕਰਕੇ ਲੋਕਾਂ ਸਾਹਮਣੇ ਆਪਣੀ ਤੰਗਦਿਲੀ ਦਾ ਸਬੂਤ ਦਿੱਤਾ ਹੈ।

ਪਾਤੜਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਚੰਨੀ ਸਰਕਾਰ ਦੀ ਨਲਾਇਕੀ ਦਾ ਸਬੂਤ ਹੈ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲਾਂ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੈਂਟ ਕੀਤੀ ਜਾਣੀ ਸੀ ਅਤੇ ਉਸ ਉਪਰੰਤ ਫਿਰੋਜਪੁਰ ਵਿਖੇ ਕਰੋੜਾਂ ਰੁਪਏ ਦੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਭਾਜਪਾ ਦੀ ਰੈਲੀ ਵਿੱਚ ਨਰਿੰਦਰ ਮੋਦੀ ਵੱਲੋਂ ਪੰਜਾਬ ਨੂੰ ਰਾਹਤ ਦਿੰਦਿਆਂ ਆਰਥਿਕ ਪੈਕੇਜ ਆਦਿ ਦਾ ਐਲਾਨ ਕੀਤਾ ਜਾਣਾ ਸੀ ਪਰ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਤਾਰਪੀਡੋ ਕਰਕੇ ਪੰਜਾਬੀਆਂ ਦੀ ਆਸਾਂ `ਤੇ ਪਾਣੀ ਫੇਰ ਦਿੱਤਾ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨਾਂ ਦੀਆਂ ਨੌਕਰੀਆਂ ਦੀ ਫਿਕਰ ਨਾ ਕਰੇ ਚੰਨੀ ਸਰਕਾਰ, ਚੰਨੀ ਕੋਲ 2022 ਲਈ ਆਪਣੀ ਗਰੰਟੀ ਨਹੀਂ !

ਪੰਜਾਬੀਆਂ ਦੀ ਦੇਸ਼ ਭਗਤੀ ‘ਤੇ ਉਂਗਲ ਚੁੱਕਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ, ਮੁੱਖ ਮੰਤਰੀ ਦੀ ਮੋਦੀ ਨੂੰ ਦੋ-ਟੁੱਕ