ਮੁੱਖ ਮੰਤਰੀ ਚੰਨੀ ਨੇ ਦਿੱਤੀ ਖਰੜ ਅਤੇ ਮੋਰਿੰਡਾ ਨੂੰ 100 ਕਰੋੜ ਦੀ ਸੌਗਾਤ, ਰਾਘਵ ਚੱਢਾ ਤਾਂ ਬੋਲਦਾ ਝੂਠ !

ਪੰਜਾਬ ਵਿਧਾਨ ਸਭ ਚੋਣਾਂ 2022 ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ, ਚਰਨਜੀਤ ਸਿੰਘ ਚੰਨੀ ਹਰ ਵੱਡੇ ਐਲਾਨ ਕਰ ਰਹੇ ਹਨ। ਚਾਹੇ ਫ਼ਿਰ ਬਜਟ 1 ਕਰੋੜ ਹੋਵੇ ਜਾਂ ਫਾਰ 100 ਕਰੋੜ ਐਲਾਨ ਫਟਾਫਟ ਕੀਤੇ ਜਾ ਰਹੇ ਹਨ। ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਵੀ ਕੀਤਾ। ਖਰੜ ਦੇ ਪਿੰਡ ਤ੍ਰਿਪੜੀ ਵਿਖੇ 20 ਕਰੋੜ ਰੁਪਏ ਦੀ ਸਾਂਝੀ ਲਾਗਤ ਨਾਲ ਇੱਕ ਆਈ.ਟੀ.ਆਈ., ਇੱਕ ਆਡੀਟੋਰੀਅਮ ਸਮੇਤ ਇੱਕ ਇਨਡੋਰ ਸਪੋਰਟਸ ਹਾਲ ਅਤੇ ਇੱਕ ਫੁੱਟਬਾਲ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਨੇ ਪਿੰਡ ਤ੍ਰਿਪੜੀ ਵੱਲੋਂ 8 ਏਕੜ ਜ਼ਮੀਨ ਦਾਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਸਥਾਪਤ ਕੀਤੀ ਜਾਣ ਆਈ.ਟੀ.ਆਈ. ਇਸ ਖੇਤਰ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ।

ਇਸ ਦੇ ਨਾਲ ਹੀ ਇਨਡੋਰ ਸਪੋਰਟਸ ਹਾਲ ਵਿੱਚ ਜਿਮਨਾਸਟਿਕ, ਬਾਸਕਟਬਾਲ, ਵਾਲੀਬਾਲ ਅਤੇ ਹੋਰ ਖੇਡ ਸਹੂਲਤਾਂ ਸ਼ਾਮਲ ਹੋਣਗੀਆਂ ਜਿਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ। ਚੰਨੀ ਨੇ ਕਿਹਾ ਕਿ ਆਈ.ਟੀ.ਆਈ. ਦੀ ਇਮਾਰਤ ਜਨਵਰੀ, 2022 ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ, ਜਦੋਂ ਕਿ ਇਨਡੋਰ ਸਪੋਰਟਸ ਹਾਲ ਅਗਸਤ 2022 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੁੱਟਬਾਲ ਦਾ ਮੈਦਾਨ ਅਪ੍ਰੈਲ, 2022 ਤੱਕ ਮੁਕੰਮਲ ਹੋ ਜਾਵੇਗਾ।

ਇਸੇ ਤਰ੍ਹਾਂ ਮੋਰਿੰਡਾ ਵਿਖੇ ਮੁੱਖ ਮੰਤਰੀ ਨੇ 5 ਕਰੋੜ ਦੀ ਲਾਗਤ ਵਾਲੀ 2 ਏਕੜ ਰਕਬੇ ਵਿੱਚ ਫੈਲੀ ਐਸ.ਡੀ.ਐਮ ਦਫ਼ਤਰ ਦੀ ਨਵੀਂ ਇਮਾਰਤ ਤੋਂ ਇਲਾਵਾ 74.32 ਕਰੋੜ ਰੁਪਏ ਦੀ ਲਾਗਤ ਵਾਲੇ 100 ਫੀਸਦੀ ਵਾਟਰ ਸਪਲਾਈ, ਸੀਵਰੇਜ, ਨਹਿਰੀ ਪਾਣੀ ਦੀ ਸਪਲਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਪ੍ਰੋਜੈਕਟ ਕਜੌਲੀ ਵਾਟਰ ਵਰਕਸ ਤੋਂ ਮੋਰਿੰਡਾ ਅਤੇ ਖਰੜ ਕਸਬਿਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਵੱਲੋਂ ਉਨ੍ਹਾਂ ਦੇ ਚਾਰ ਕੈਬਨਿਟ ਮੰਤਰੀਆਂ ਦੇ ਆਪ ਵਿੱਚ ਸ਼ਾਮਲ ਹੋਣ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ ਤੇ ਵਰ੍ਹਦਿਆਂ ਪਾਰਟੀ ਨੂੰ ਬੇਲੋੜਾ ਪ੍ਰਚਾਰ ਕਰਨ ਲਈ ਝੂਠ ਬੋਲਣ ਤੋਂ ਗੁਰੇਜ਼ ਕਰਨ ਦੀ ਚੇਤਾਵਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਿਰਫ ਗੁੰਮਰਾਹਕੁੰਨ ਅਤੇ ਝੂਠੀਆਂ ਗੱਲਾਂ ਨਾਲ ਲੋਕਾਂ ਨੂੰ ਭਟਕਾਉਣਾ ਚਾਹੁੰਦੀ ਹੈ ਪਰ ਇਹ ਚਾਲਾਂ ਉਹਨਾਂਤੇ ਹੀ ਉਲਟੀਆਂ ਪੈਣਗੀਆਂ”। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸ੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਮੋਰਿੰਡਾ ਬਲਾਕਾਂ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ। ਇਨ੍ਹਾਂ ਵਿੱਚੋਂ 68 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਜਦਕਿ 72 ਸ਼ਹਿਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਨ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰੇਤ ਮਾਫ਼ੀਆ ਤੇ ਭ੍ਰਿਸ਼ਟ ਕਾਂਗਰਸੀ ਹੁਣੇ ਚਾਹੁੰਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ! ਕੌਣ ਲਗਾ ਰਿਹਾ ਮੋਹਰ !

2 ਸਾਬਕਾ CM ਮਿਲਕੇ ਕਰ ਗਏ 900 ਏਕੜ ਜ਼ਮੀਨ ਦਾ ਘਪਲਾ ! 25000 ਏਕੜ ਜ਼ਮੀਨ ‘ਤੇ ਨਜਾਇਜ਼ ਕਬਜਾ !