ਰੇਤ ਮਾਫ਼ੀਆ ਤੇ ਭ੍ਰਿਸ਼ਟ ਕਾਂਗਰਸੀ ਹੁਣੇ ਚਾਹੁੰਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ! ਕੌਣ ਲਗਾ ਰਿਹਾ ਮੋਹਰ !

ਪੰਜਾਬ ਸਰਕਾਰ ਅਤੇ ਕਾਂਗਰਸ ਦੇ ਕੁਝ ਮੰਤਰੀ ਅਤੇ ਆਗੂ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਪੱਲਾ ਫੜ੍ਹਨ ਨੂੰ ਬਹੁਤ ਕਾਹਲੇ ਹਨ ਇਸਦਾ ਦਾਅਵਾ ਆਮ ਆਦਮੀ ਪਾਰਟੀ ਵੱਲੋਂ ਹੀ ਕੀਤਾ ਗਿਆ ਹੈ। ਕਾਂਗਰਸ ਸਰਕਾਰ ਦੇ ਚਾਰ ਮੰਤਰੀਆਂ ਸਮੇਤ ਕਈ ਵੱਡੇ ਕਾਂਗਰਸੀ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਜਿਹਾ ਦਾਅਵਾ ‘ਆਪ’ ਵੱਲੋਂ ਕੀਤਾ ਗਿਆ ਹੈ। ਇਹ ਸਾਰੇ ਆਗੂ ਆਪਣੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਪਰ ਰੇਤ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਦੋਸ਼ੀ ਹੋਣ ਕਾਰਨ ਇਨ੍ਹਾਂ ਨੂੰ ‘ਆਪ’ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ।


ਅਰਵਿੰਦ ਕੇਜਰੀਵਾਲ ਦੇ ਨਜ਼ਦੀਕੀ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਹ ਦਾਅਵਾ ਕੀਤਾ ਕਿ ਚੰਨੀ ਸਰਕਾਰ ਦੇ ਚਾਰ ਮੰਤਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ’ਤੇ ਰੇਤ ਮਾਫੀਆ ਨਾਲ ਜੁੜੇ ਹੋਣ ਦੇ ਗੰਭੀਰ ਦੋਸ ਲੱਗੇ ਹੋਏ ਹਨ। ਇਸ ਲਈ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਨੂੰ ‘ਨੇਤਾ ਦੇ ਰੂਪ ਵਾਲੇ ਰੇਤ ਮਾਫੀਆ’ ਦੀ ਕੋਈ ਜ਼ਰੂਰਤ ਨਹੀਂ ਹੈ।

ਚੱਢਾ ਨੇ ਕਿਹਾ, ‘‘ਆਮ ਆਦਮੀ ਪਾਰਟੀ ਇਮਾਨਦਾਰ ਪਾਰਟੀ ਹੈ। ਅਸੀਂ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਕਰਦੇ ਹਾਂ। ਆਮ ਆਦਮੀ ਪਾਰਟੀ ’ਚ ਅਜਿਹੇ ਭ੍ਰਿਸ਼ਟਾਚਾਰ ਅਤੇ ਮਾਫੀਆ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ। ਅਸੀਂ ਅਜਿਹੇ ਲੋਕਾਂ ਨੂੰ ਕਦੇ ਨਹੀਂ ਪਾਰਟੀ ’ਚ ਲੈਣਾ ਚਾਹੁੰਦੇ, ਜਿਨ੍ਹਾਂ ਨੇ ਪੰਜਾਬ ਦੀ ਮਿੱਟੀ ਤੱਕ ਵੇਚ ਦਿੱਤੀ। ਜਿਸ ਮਿੱਟੀ ਨੂੰ ਮਾਂ ਕਿਹਾ ਜਾਂਦਾ ਹੈ, ਉਸ ਧਰਤੀ ਮਾਂ ਨੂੰ ਵੀ ਕਾਂਗਰਸ ਦੇ ਇਨ੍ਹਾਂ ਭ੍ਰਿਸ਼ਟ ਆਗੂਆਂ ਨੇ ਨਹੀਂ ਬਖਸ਼ਿਆ। ਸਾਡੀ ਪਾਰਟੀ ਨੂੰ ਕਾਂਗਰਸ ਦੇ ਅਜਿਹੇ ਰੇਤ ਚੋਰ ਅਤੇ ਰੇਤ ਮਾਫੀਆ ਆਗੂ ਨਹੀਂ ਚਾਹੀਦੇ।’’

ਰਾਘਵ ਚੱਢਾ ਦੇ ਦਾਅਵੇ ’ਤੇ ਮੋਹਰ ਲਾਉਂਦੇ ਹੋਏ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਟਵੀਟ ਕੀਤੇ ਹਨ। ਕੇਜਰੀਵਾਲ ਨੇ ਟਵੀਟ ’ਚ ਕਿਹਾ, ‘‘ਪੰਜਾਬ ਵਿੱਚ ਕੁੱਝ ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਲਈ ਦੂਜੀਆਂ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਪਰ ਅਸੀਂ ਕਿਸੇ ਵੀ ਹਾਲਤ ’ਚ ਭ੍ਰਿਸ਼ਟਾਚਾਰੀ ਅਤੇ ਅਪਰਾਧੀ ਆਗੂਆਂ ਨੂੰ ਨਹੀਂ ਲਵਾਂਗੇ। ਅਸੀਂ ਪੰਜਾਬ ਨੂੰ ਸਾਫ਼, ਸੁਥਰੀ ਅਤੇ ਇਮਾਨਦਾਰ ਸਰਕਾਰ ਦੇਵਾਂਗੇ।’’ ਇਸੇ ਤਰ੍ਹਾਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਟਵੀਟ ਕੀਤਾ, ‘‘ਕਾਂਗਰਸ ਸਰਕਾਰ ਜਾਣ ਵਾਲੀ ਹੈ। ਕੇਵਲ ਇੱਕ ਮਹੀਨਾ ਬਚਿਆ ਹੈ। ਇਸ ਲਈ ਉਨ੍ਹਾਂ ਦੇ ਕਈ ਵੱਡੇ ਆਗੂ ਪੰਜਾਬ ਨੂੰ ਖ਼ੂਬ ਲੁੱਟ ਰਹੇ ਹਨ। ਅਸੀਂ ਕਿਸੇ ਵੀ ਬਈਮਾਨ ਆਗੂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਨਹੀਂ ਕਰਾਂਗੇ।’’

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰੀਨਾ ਕਪੂਰ ਖਾਨ ਅਤੇ ਅੰਮ੍ਰਿਤਾ ਅਰੋੜਾ ਕੋਵਿਡ19 Positive, ਕਈ ਨਿਯਮਾਂ ਦੀਆਂ ਕੀਤੀਆਂ ਉਲੰਘਣਾ

ਮੁੱਖ ਮੰਤਰੀ ਚੰਨੀ ਨੇ ਦਿੱਤੀ ਖਰੜ ਅਤੇ ਮੋਰਿੰਡਾ ਨੂੰ 100 ਕਰੋੜ ਦੀ ਸੌਗਾਤ, ਰਾਘਵ ਚੱਢਾ ਤਾਂ ਬੋਲਦਾ ਝੂਠ !