ਚੰਡੀਗੜ੍ਹ, 15 ਜਨਵਰੀ 2021 – ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਮੰਤਰੀਆਂ ਅਤੇ ਵਿਧਾਇਕਾਂ ਸਣੇ ਵੱਡੀ ਗਿਣਤੀ ‘ਚ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਦਿੱਤਾ ਗਿਆ।
ਚੰਡੀਗੜ੍ਹ ਪੁਲੀਸ ਵੱਲੋਂ ਕਾਂਗਰਸੀ ਆਗੂਆਂ ਨੂੰ ਬੈਰੀਕੇਡ ਲਗਾ ਕੇ ਸੈਕਟਰ 15 ‘ਚ ਹੀ ਰੋਕ ਲਿਆ ਗਿਆ, ਜਿੱਥੇ ਕਾਂਗਰਸੀ ਆਗੂਆਂ ਵਲੋਂ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵਲੋਂ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ਨੂੰ ਸਫਲ ਬਣਾਉਣ ਲਈ ਪੰਜਾਬ ਭਰ ਤੋਂ ਕਾਂਗਰਸ ਭਵਨ ਪਹੁੰਚੇ ਇਸ ਤੋਂ ਬਿਨਾਂ ਪ੍ਰਨੀਤ ਕੌਰ, ਮੰਤਰੀ ਅਤੇ ਵਿਧਾਇਕ ਵੀ ਪਹੁੰਚੇ ਸਨ।