ਕਾਂਗਰਸ ਨੇ ਮਰਹੂਮ ਬੇਅੰਤ ਸਿੰਘ ਨੂੰ ਕੀਤਾ ਚੇਤੇ, ਸਾਰੇ ਕਾਂਗਰਸੀ ਹੋਏ ਇਕੱਠੇ

ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 26ਵੀਂ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਬਰਕਰਾਰ ਰੱਖਣ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ। ਪਾਰਟੀ ਨੇਤਾਵਾਂ ਅਤੇ ਮੈਂਬਰਾਂ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਮਨ-ਕਾਨੂੰਨ ਦੀ ਬਹਾਲੀ ਲਈ ਮਰਹੂਮ ਬੇਅੰਤ ਸਿੰਘ ਜੀ ਦੇ ਬਲਿਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਯਾਦ ਵਿੱਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਦੀ 26ਵੀਂ ਬਰਸੀ ਸੈਕਟਰ-42, ਚੰਡੀਗੜ੍ਹ ਵਿਖੇ ਮਨਾਈ ਗਈ। ਪੰਜਾਬ ਦੇ 12ਵੇਂ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ, 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਯਾਦ ਕਰਦਿਆਂ ਸਰਬ ਧਰਮ ਪ੍ਰਾਰਥਨਾ ਸਭਾ ਆਯੋਜਿਤ ਕੀਤੀ ਗਈ।

ਇਸ ਮੌਕੇ ਮਰਹੂਮ ਮੁੱਖ ਮੰਤਰੀ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਉਨ੍ਹਾਂ ਵੱਲੋਂ ਸ਼ੁਰੂ ਕੀਤੀਆਂ ਵਿਕਾਸ ਨੀਤੀਆਂ ਅਤੇ ਸਕੀਮਾਂ ਨੂੰ ਅੱਗੇ ਲੈ ਜਾਣ ਦਾ ਅਹਿਦ ਦੁਹਰਾਇਆ। ਇਸ ਤੋਂ ਇਲਾਵਾ ਬੇਅੰਤ ਸਿੰਘ ਦੇ ਦੂਜੇ ਪੋਤਰੇ ਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਜੀ ਨਾਲ ਬਿਤਾਏ ਸਮੇਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਅਪਨਾਉਣ ਦਾ ਅਹਿਦ ਵੀ ਲਿਆ।

ਮਰਹੂਮ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਭੇਂਦ ਕਰਦਿਆਂ ਕੋਟਲੀ ਨੇ ਕਿਹਾ ਕਿ ਬੇਅੰਤ ਸਿੰਘ ਨੇ ਸੂਬੇ ਦੀ ਏਕਤਾ ਅਤੇ ਭਾਈਚਾਰਕ ਸਾਂਝ ਬਹਾਲ ਕਰਨ ਲਈ ਅਣਥੱਕ ਯੋਗਦਾਨ ਪਾਇਆ ਅਤੇ ਅਸੀਂ ਵੀ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਵਾਲਿਆਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਨੇ ਚਾਰ ਦਹਾਕੇ ਤੱਕ ਲੋਕਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਅਤੇ ਅਜਿਹੀ ਮਿਸਾਲ ਘੱਟ ਹੀ ਦੇਖਣ ਨੂੰ ਮਿਲਦੀ ਹੈ। ਸਾਨੂੰ ਅੱਜ ਉਹਨਾਂ ਵੱਲੋਂ ਦਿਖਾਏ ਰਾਹ ਉਤੇ ਚੱਲਣ ਦੀ ਲੋੜ ਹੈ।

ਇਸ ਸਮਾਗਮ ਦੌਰਾਨ ਸਾਧੂ ਸਿੰਘ ਧਰਮਸੋਤ, ਸੁਖਬਿੰਦਰ ਸਿੰਘ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ (ਸਾਰੇ ਕੈਬਨਿਟ ਮੰਤਰੀ), ਸ਼ਮਸ਼ੇਰ ਸਿੰਘ ਦੁਲੋਂ, ਅਮਰ ਸਿੰਘ, ਮੁਹੰਮਦ ਸਦੀਕ (ਸਾਰੇ ਸੰਸਦ ਮੈਂਬਰ), ਪੀ.ਪੀ.ਸੀ.ਸੀ. ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ, ਰਣਦੀਪ ਸਿੰਘ ਨਾਭਾ, ਕੁਲਦੀਪ ਸਿੰਘ ਵੈਦ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਪ੍ਰੀਤ ਸਿੰਘ ਜੀ.ਪੀ., ਲਖਬੀਰ ਸਿੰਘ ਲੱਖਾ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਸੁਨੀਲ ਦੱਤੀ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ ਸੈਣੀ, ਨਵਤੇਜ ਸਿੰਘ ਚੀਮਾ, ਅਮਰੀਕ ਸਿੰਘ ਢਿੱਲੋਂ, ਹਰਜੋਤ ਕਮਲ, ਸੁਰਿੰਦਰ ਡਾਵਰ (ਸਾਰੇ ਵਿਧਾਇਕ), ਤੇਜ ਪ੍ਰਕਾਸ਼ ਸਿੰਘ ਕੋਟਲੀ (ਸਾਬਕਾ ਮੰਤਰੀ), ਡੀਐਸਪੀ ਗੁਰਇਕਬਾਲ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਲਾਹਕਾਰ ਕੈਪਟਨ ਸੰਦੀਪ ਸੰਧੂ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ, ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਗੇਜਾ ਰਾਮ, ਚੇਅਰਮੈਨ ਪੀਐਸਆਈਡੀਸੀ ਕੇ.ਕੇ. ਬਾਵਾ, ਪੰਜਾਬ ਟੱਪਰੀਵਾਸ ਅਤੇ ਬਾਜ਼ੀਗਰ ਭਲਾਈ ਬੋਰਡ ਦੇ ਚੇਅਰਮੈਨ ਜੱਗਾ ਰਾਮ ਸ਼ਾਮਲ ਸਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੁਲਿਸ ਹੱਥ ਲੱਗਿਆ 100 ਕਰੋੜ ਦਾ ਨਸ਼ਾ, ਦੇਖੋ ਤੇ ਸਮਝੋ ਕਿੱਥੋਂ ਆ ਰਿਹਾ ਨਸ਼ਾ…

ਕਰੋੜਾਂ ਖਰਚ ਕਰਕੇ ਪੰਜਾਬ ਸਰਕਾਰ ਬਣਾਵੇਗੀ ਸਕੂਲਾਂ ਦੇ ਦਰਵਾਜੇ ! ਅਧਿਆਪਕ ਭਾਵੇਂ ਸੜਕਾਂ ‘ਤੇ ਰਹਿਣ ਰੁਲਦੇ…