2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਪੂਰੀ ਤਰ੍ਹਾਂ ਮੁਕੰਮਲ ਹੋ ਗਈਆਂ ਹਨ ਅਤੇ ਸਿਆਸੀ ਪਾਰਟੀਆਂ ਵੱਲੋਂ ਵੀ ਪੂਰਾ ਮਾਹੌਲ ਭਖਿਆ ਹੋਇਆ ਹੈ। ਚੋਣਾਂ ਨੂੰ ਸਹੀ ਤਰ੍ਹਾਂ ਨੇਪਰੇ ਚੜ੍ਹਾਉਣ ਲਈ ਚੋਣ ਕਮਿਸ਼ਨ ਨੇ ਤੇਜ਼ੀ ਨਾਲ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਤਕਰੀਬਨ ਹਰ ਕੰਮ ਮੁਕੰਮਲ ਕਰ ਲਿਆ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਕਿਹਾ ਹੈ ਕਿ ਪੋਲਿੰਗ ਬੂਥਾਂ ਨੂੰ ਤਰਕਸੰਗਤ ਬਣਾਉਣਾ ਦਾ ਕੰਮ ਪੂਰਾ ਕਰ ਲਿਆ ਗਿਆ, ਵੋਟਰ ਸੂਚੀ ਆਪਣੀ ਅੰਤਿਮ ਪੜਾਅ ‘ਤੇ ਹੈ ਅਤੇ 80% ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਉਮੀਦਵਾਰਾਂ ਦੇ ਨਾਮਜ਼ਦਗੀ ਦੀ ਨਿਗਰਾਨੀ ਕਰਨ ਲਈ ਆਪਣੀ ਸਿਖਲਾਈ ਲਈ ਹੈ।

ਇਥੋਂ ਤੱਕ ਕਿ ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਕੋਵਿਡ 19 ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਅਤ ਅਤੇ ਵਾਤਾਵਰਨ ਪੱਖੀ ਚੋਣਾਂ ਕਰਵਾਈਆਂ ਜਾਣਗੀਆਂ। ਸਾਰੀਆਂ ਚੋਣ ਪਾਰਟੀਆਂ ਦਾ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ।
https://www.facebook.com/thekhabarsaar/

