ਪੰਜਾਬ ਸਰਕਾਰ ਨੇ ਪੰਜਾਬ ਦੇ ਸਮੂਹ ਸਕੂਲਾਂ ਦੇ ਬੱਸਾਂ ਦੇ ਟੈਕਸ 1 ਅਪ੍ਰੈਲ 2021 ਤੋਂ ਲੈ ਕੇ 31 ਅਕਤੂਬਰ ਤੱਕ ਮੁਆਫ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਰਾਸਾ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਇਹ ਟੈਕਸ ਮੁਆਫ਼ ਕਰਨ ਲਈ ਇੱਕ ਪੱਤਰ ਲਿਖਿਆ ਸੀ। ਪੱਤਰ ਵਿੱਚ ਮੰਗ ਕੀਤੀ ਗਈ ਸੀ ਕਿ ‘ਕੋਵਿਡ 19 ਦੌਰਾਨ ਸਕੂਲ ਬੰਦ ਰਹਿਣ ਕਰਕੇ ਸਕੂਲ ਦੀਆਂ ਬੱਸਾਂ ਦਾ ਕੰਮ ਵੀ ਰੁਕ ਗਿਆ ਸੀ ਪਰ ਟੈਕਸ ਪਹਿਲਾਂ ਵਾਂਗ ਹੀ ਚੱਲ ਰਹੇ ਸਨ, ਇਸ ਲਈ ਉਹ ਟੈਕਸ ਉਸ ਸਮੇਂ ਲਈ ਮੁਆਫ਼ ਕਰ ਦਿੱਤੇ ਜਾਣ।’ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਬਾਰੇ ਫੈਸਲਾ ਲੈਂਦਿਆਂ ਉਕਤ ਸਮੇਂ ਵਿਚਲਾ ਟੈਕਸ ਮੁਆਫ਼ ਕਰ ਦਿੱਤਾ ਗਿਆ ਹੈ। ਇਸਦੀ ਜਾਣਕਾਰੀ ਦਿੰਦਿਆਂ ਰਾਸਾ ਪੰਜਾਬ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਅਤੇ ਰਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਜਗਤਪਾਲ ਮਹਾਜਨ ਤੇ ਰਾਸਾ ਪੰਜਾਬ ਦੇ ਜਨਰਲ ਸਕਤੱਰ ਸੁਜੀਤ ਸ਼ਰਮਾ ਨੇ ਖ਼ੁਦ ਦਿੱਤੀ ਹੈ।
https://www.facebook.com/thekhabarsaar/

