ਪੰਜਾਬ ਵੱਲੋਂ ਆਪਣਾ ਇਲੈਕਸ਼ਨ ਮਸਕਟ ਸ਼ੇਰਾ ਕੀਤਾ ਜਾਰੀ, ‘ਸ਼ੇਰਾ’ ਦੇਵੇਗਾ ਵੋਟਾਂ ਲਈ ਹੱਲਾ ਸ਼ੇਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੇ ਫੇਸਬੁੱਕ ਲਾਈਵ ਈਵੈਂਟ ਜ਼ਰੀਏ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ – ਸ਼ੇਰਾ ਲਾਂਚ ਕੀਤਾ ਹੈ। ਇਸ ਮੌਕੇ ਦਿਵਿਆਂਗ ਵਿਅਕਤੀਆਂ (ਪੀ.ਡਬਲਯੂ।ਡੀਜ਼) ਨੂੰ ਵਿਸ਼ੇਸ਼ ਤੌਰ ਤੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਬੋਲਦਿਆਂ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ (ਆਈ.ਏ.ਐਸ.) ਨੇ ਕਿਹਾ ਕਿ ਰਵਾਇਤੀ ਪੰਜਾਬੀ ਪਹਿਰਾਵੇਚ ਤਿਆਰ ਇਲੈਕਸ਼ਨ ਮਸਕਟ ਸ਼ੇਰਾ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ।

ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਸਵੀਪ ਯੋਜਨਾ ਦੇ ਹਿੱਸੇ ਵਜੋਂ ਸੋਸ਼ਲ ਮੀਡੀਆ ਤੇ ਵੋਟਰ ਜਾਗਰੂਕਤਾ ਸੰਦੇਸ਼ਾਂ ਨੂੰ ਵਿਆਪਕ ਤੌਰਤੇ ਪ੍ਰਸਾਰਿਤ ਕਰਨ ਤੋਂ ਇਲਾਵਾ ਚੋਣ ਮਸਕਟ, ਸ਼ੇਰਾ ਦੇ ਪੋਸਟਰ, ਤਸਵੀਰਾਂ ਅਤੇ ਵੱਡੇ ਆਕਾਰ ਦੇ ਕੱਟ-ਆਊਟਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਖਾਸ ਤੌਰ `ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ।

ਡਾ. ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਇੱਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਵੋਟਰਾਂ ਨਾਲ ਮਜ਼ਬੂਤ ਸਬੰਧ ਸਥਾਪਤ ਕਰਨ ਲਈ ਨੁੱਕੜ ਨਾਟਕ ਅਤੇ ਭੰਡਾਂ ਦੇ ਰੂਪ ਵਿੱਚ ਰੰਗਮੰਚ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਨੂੰ ਸੂਬੇ ਭਰ ਵਿੱਚ ਵੱਡੇ ਪੱਧਰ ਤੇ ਦਿਖਾਇਆ ਜਾਂਦਾ ਹੈ। ਵੋਟਰਾਂ ਦੀਆਂ ਤਰਜੀਹਾਂ ਦਾ ਪਤਾ ਲਗਾਉਣ ਲਈ ਸਵੀਪ ਕੰਸਲਟੈਂਟ, ਮਨਪ੍ਰੀਤ ਅਨੇਜਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫੀਡਬੈਕ ਮੁਹਿੰਮ ਚਲਾਈ ਗਈ ਸੀ ਅਤੇ ਪ੍ਰਾਪਤ ਫੀਡਬੈਕ ਦੇ ਆਧਾਰਤੇ ਸੀ-ਡੈਕ, ਮੋਹਾਲੀ ਦੇ ਡਿਜ਼ਾਈਨਰ ਜਸਵਿੰਦਰ ਸਿੰਘ ਅਤੇ ਰਾਹੁਲ ਅਤਰੇਜਾ, ਜਿਨ੍ਹਾਂ ਨੂੰ ਸਵੀਪ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ, ਦੁਆਰਾ ਮਸਕਟ ਤਿਆਰ ਕੀਤਾ ਗਿਆ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਾਂਗਰਸ ਨੇ ਆਖਰੀ 8 ਉਮੀਦਵਾਰਾਂ ਦੀ ਲਿਸਟ ਭੇਜੀ, ਚਰਨਜੀਤ ਚੰਨੀ ਖੇਡਣਗੇ 2 ਸੀਟਾਂ ਤੋਂ ਦਾਅ !

ਕੇਜਰੀਵਾਲ ਨੇ ਛੱਡਿਆ ਚੰਨੀ ਵੱਲ ਮਖੌਲੀਆ ਤੀਰ, ਅੰਗਦ ਸੈਣੀ ਨੇ ਆਜ਼ਾਦ ਲੜਨੀ ਚੋਣ