ਸਿੱਧੂ ਦੇ ਖ਼ਾਸ ਯਾਰ ਦੇ ਦੇਸ਼ੋਂ ਆਏ ਅੱਤਵਾਦੀ ! ਕੈਪਟਨ ਨੇ ਪੰਜਾਬ ‘ਚ ਕੀਤਾ ਹਾਈ ਅਲਰਟ

ਤਿਉਹਾਰਾਂ ਦਾ ਸੀਜ਼ਨ ਜਿਵੇਂ ਹੀ ਬਰੂਹਾਂ ‘ਤੇ ਆਇਆ ਅੱਤਵਾਦ ਦਾ ਸੱਪ ਮੁੜ ਤੋਂ ਸਿਰ ਚੁੱਕਣ ਲੱਗ ਪਿਆ। ਪੰਜਾਬ ਸਮੇਤ ਭਾਰਤ ਦੇ ਕਈ ਰਾਜਾਂ, ਸ਼ਹਿਰਾਂ ਵਿੱਚ ਹਾਈ ਅਲਰਟ ਐਲਾਨ ਦਿੱਤਾ ਗਿਆ। ਇਸੇ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਈ ਅਲਰਟ ਦੇ ਆਦੇਸ਼ ਦਿੱਤੇ ਹਨ। ਪਿਛਲੇ ਮਹੀਨੇ ਹੀ ਆਈ.ਈ.ਡੀ. ਟਿਫਿਨ ਬੰਬ ਨਾਲ ਤੇਲ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈ.ਐਸ.ਆਈ. ਦੀ ਸ਼ਹਿ ਪ੍ਰਾਪਤ ਅੱਤਵਾਦੀ ਗਿਰੋਹ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪਿਛਲੇ 40 ਦਿਨਾਂ ਦੌਰਾਨ ਪੁਲਿਸ ਵੱਲੋਂ ਸੂਬੇ ਵਿੱਚ ਬੇਨਕਾਬ ਕੀਤੇ ਗਏ ਪਾਕਿਸਤਾਨੀ ਅੱਤਵਾਦੀ ਗਿਰੋਹ ਦਾ ਇਹ ਚੌਥਾ ਮਾਮਲਾ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਪਾਕਿਸਤਾਨੀ ਖੁਫੀਆ ਅਧਿਕਾਰੀ ਸਮੇਤ ਦੋ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੀ ਪਛਾਣ ਅਤੇ ਨਾਮਜਦ ਕੀਤਾ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਤਵਾਦੀ ਸਮੂਹਾਂ ਵੱਲੋਂ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਵਧ ਰਹੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਦੇ ਮੁੜ ਖੁੱਲਣ ਦੇ ਨਾਲ-ਨਾਲ ਆਗਾਮੀ ਤਿਉਹਾਰਾਂ ਦੇ ਸੀਜ਼ਨ ਅਤੇ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਪੁਲਿਸ ਨੂੰ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਡੀਜੀਪੀ ਨੂੰ ਖਾਸ ਕਰਕੇ ਭੀੜ ਵਾਲੀਆਂ ਥਾਵਾਂ ਜਿਵੇਂ ਕਿ ਬਾਜਾਰਾਂ ਆਦਿ ਦੇ ਨਾਲ-ਨਾਲ ਸੂਬੇ ਭਰ ਵਿੱਚ ਨਾਜੁਕ ’ਤੇ ਠੋਸ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

ਗ੍ਰਿਫ਼ਤਾਰੀਆਂ ਦੇ ਵੇਰਵੇ ਦਿੰਦਿਆਂ, ਡੀ.ਜੀ.ਪੀ. ਨੇ ਦੱਸਿਆ ਪਾਕਿਸਤਾਨ ਅਧਾਰਤ ਆਈ.ਐਸ.ਵਾਈ.ਐਫ. ਦੇ ਮੁਖੀ ਲਖਬੀਰ ਸਿੰਘ ਅਤੇ ਪਾਕਿਸਤਾਨ ਦੇ ਰਹਿਣ ਵਾਲੇ ਕਾਸਿਮ, ਮੋਗਾ ਜ਼ਿਲੇ ਦੇ ਪੁਲਿਸ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਰੋਡੇ ਦੇ ਵਸਨੀਕ ਲਖਬੀਰ ਸਿੰਘ ਰੋਡੇ ਉਰਫ ਬਾਬਾ ਜੋ ਇਸ ਸਮੇਂ ਪਾਕਿਸਤਾਨ ਵਿੱਚ ਰਹਿੰਦਾ ਹੈ, ਦੀ ਪਹਿਚਾਣ ਕੀਤੀ ਗਈ ਹੈ ਜੋ ਇਸ ਅੱਤਵਾਦੀ ਗ੍ਰੋਹ ਨਾਲ ਸਬੰਧਤ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੂਬਲ ਸਿੰਘ ਵਾਸੀ ਪਿੰਡ ਭਾਖਾ ਤਾਰਾ ਸਿੰਘ, ਵਿੱਕੀ ਭੁੱਟੀ ਵਾਸੀ ਬੱਲਰਵਾਲ, ਮਲਕੀਤ ਸਿੰਘ ਵਾਸੀ ਉਗਰ ਔਲਖ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਉਗਰ ਔਲਖ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ 1 ਸਤੰਬਰ, 2021 ਦੇ ਇੱਕ ਕਤਲ ਕੇਸ ਵਿੱਚ ਲੋੜੀਂਦੇ ਰੂਬਲ ਨੂੰ ਕੱਲ ਸਾਮ 5 ਵਜੇ ਦੇ ਕਰੀਬ ਅੰਬਾਲਾ ਤੋਂ ਕਾਬੂ ਕੀਤਾ ਗਿਆ ਸੀ, ਬਾਕੀ ਤਿੰਨਾਂ ਨੂੰ ਅਜਨਾਲਾ, ਅੰਮ੍ਰਿਤਸਰ ਅਧੀਨ ਪੈਂਦੇ ਪਿੰਡਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨਾਂ ਦੇ ਪੰਜਵੇਂ ਸਾਥੀ ਗੁਰਮੁਖ ਬਰਾੜ ਨੂੰ ਇਸ ਤੋਂ ਪਹਿਲਾਂ ਕਪੂਰਥਲਾ ਪੁਲਿਸ ਨੇ 20 ਅਗਸਤ, 2021 ਨੂੰ ਗ੍ਰਿਫ਼ਤਾਰ ਕੀਤਾ ਸੀ।

ਡੀ.ਜੀ.ਪੀ. ਨੇ ਕਿਹਾ ਕਿ ਪਾਕਿਸਤਾਨ ਦੇ ਖੁਫੀਆ ਅਧਿਕਾਰੀ ਕਾਸਿਮ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸਨ (ਆਈ.ਐਸ.ਵਾਈ.ਐਫ.) ਦੇ ਮੁਖੀ ਰੋਡੇ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਅੱਤਵਾਦੀ ਗਿਰੋਹ ਨੂੰ ਤਕਰੀਬਨ 2 ਲੱਖ ਰੁਪਏ ਭੇਜਣ ਦਾ ਵਾਅਦਾ ਕੀਤਾ ਸੀ। ਉਨਾਂ ਕਿਹਾ ਕਿ ਇਸ ਮਾਮਲੇ ਦੀ ਵਿੱਤੀ ਪਹਿਲੂਆਂ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਰੂਬਲ ਅਤੇ ਵਿੱਕੀ ਭੁੱਟੀ, ਕਾਸਿਮ ਦੇ ਸੰਪਰਕ ਵਿੱਚ ਸਨ, ਜੋ ਰੋਡੇ ਨਾਲ ਨੇੜਿਓਂ ਤਾਲਮੇਲ ਰੱਖ ਰਿਹਾ ਸੀ। ਰੋਡੇ ਅਤੇ ਕਾਸਿਮ ਨੇ ਕਥਿਤ ਤੌਰ ’ਤੇ ਲੋਕਾਂ ਅਤੇ ਜਾਇਦਾਦ ਨੂੰ ਵੱਧ ਤੋਂ ਵੱਧ ਨੁਕਸਾਨ ਪਹੁੰਚਾਉਣ ਲਈ ਅੱਤਵਾਦੀ ਗਿਰੋਹ ਦੇ ਚਾਰ ਮੈਂਬਰਾਂ ਨੂੰ ਇਕ ਆਇਲ ਟੈਂਕਰ ਉਡਾਉਣ ਦੀ ਜ਼ਿੰਮੇਵਾਰੀ ਸੌਂਪੀ ਸੀ। ਦਹਿਸ਼ਤ ਫੈਲਾਉਣ ਦੀ ਇਹ ਕੋਸ਼ਿਸ਼ 8 ਅਗਸਤ, 2021 ਨੂੰ ਕੀਤੀ ਗਈ ਸੀ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਦੇ ਰਾਜਪਾਲ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਹੋਏ ਨਤਮਸਤਕ

“ਹਰਸਿਮਰਤ ਬਾਦਲ ਨੂੰ ਖੇਤੀ ਕਾਨੂੰਨਾਂ ‘ਤੇ ਬੋਲਣ ਦਾ ਹੀ ਹੱਕ ਨਹੀਂ, ਇਹ ਕਾਨੂੰਨ ਆਏ ਹੀ ਤੁਹਾਡੇ ਕਾਰਨ ਹਨ”