ਕੈਪਟਨ ਅਮਰਿੰਦਰ ਅਤੇ ਇਕ ਨੌਜਵਾਨ ਲੜਕੀ ਦੇ ਅਕਸ ਨੂੰ ਖਰਾਬ ਕਰਨ ਦੀ ਸ਼ਾਜਿਸ਼ ਦਾ ਦੋਸ਼, ਪੁਲਿਸ ਨੇ ਦਰਜ ਕੀਤੀ ਐਫ.ਆਈ.ਆਰ

  • ਕੈਪਟਨ ਸੰਧੂ ਵੱਲੋਂ ਕੀਤੀ ਸ਼ਿਕਾਇਤ ‘ਤੇ ਮਾਮਲਾ ਦਰਜ, ਝੂਠੇ ਅਤੇ ਅਸ਼ਲੀਲ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਸੰਦੇਸ਼ਾਂ ਦੇ ਪਿੱਛੇ ਦੇ ਦੋਸ਼ੀਆਂ ਦਾ ਪਤਾ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ, 17 ਮਾਰਚ 2021 – ਪੰਜਾਬ ਪੁਲਿਸ ਵੱਲੋਂ ਅੱਜ ਮੁੱਖ ਮੰਤਰੀ ਅਤੇ ਇਕ ਲੜਕੀ ਦਾ ਅਕਸ ਖਰਾਬ ਕਰਨ ਦੇ ਦੋਸ਼ ਵਿਚ ਕੁਝ ਅਣਪਛਾਤੇ ਅਨਸਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹਨਾਂ ਦੋਸ਼ੀਆਂ ਵੱਲੋਂ ਬਿਨ੍ਹਾਂ ਇਜ਼ਾਜਤ ਇੱਕ ਲੜਕੀ ਦੀ ਫੋਟੋ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਚੁੱਕ ਕੇ ਅਤੇ ਉਸ ਦੀ ਵਰਤੋਂ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ‘ਤੇ ਝੂਠੇ ਅਤੇ ਅਸ਼ਲੀਲ ਸੰਦੇਸ਼ ਫੈਲਾਉਣ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਦਿਨਕਰ ਗੁਪਤਾ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਫ਼ਤਰ ਦੇ ਜਨਰਲ ਸੱਕਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਕੀਤੀ ਲਿਖਤੀ ਸ਼ਿਕਾਇਤ ‘ਤੇ ਆਈਪੀਸੀ ਦੀ ਧਾਰਾ 509, ਇੰਡੀਸੈਂਟ ਰਿਪ੍ਰੈਜ਼ੇਸ਼ਨਟੇਸ਼ਨ ਆਫ ਵੂਮੈਨ (ਪ੍ਰਹਿਬਿਸ਼ਨ) ਐਕਟ 1986 ਦੀ ਧਾਰਾ 4 ਤੇ 6 ਅਤੇ ਸੂਚਨਾ ਟੈਕਨਾਲੋਜੀ ਐਕਟ 2000 ਦੀ ਧਾਰਾ 66 ਅਤੇ 67 ਅਧੀਨ ਸਟੇਟ ਸਾਈਬਰ ਕ੍ਰਾਈਮ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਨਿਊਜ਼ ਵੈਬਸਾਈਟਾਂ ਅਤੇ ਟੀ.ਵੀ. ਚੈਨਲਾਂ ਸਮੇਤ ਸੋਸ਼ਲ ਮੀਡੀਆ ‘ਤੇ ਅਜਿਹੇ ਗਲ਼ਤ ਅਤੇ ਅਸ਼ਲੀਲ ਸੰਦੇਸ਼ ਫੈਲਾਉਣਾ ਕਾਨੂੰਨੀ ਅਪਰਾਧ ਹੈ ਅਤੇ ਉਹਨਾਂ ਨੇ ਲੋਕਾਂ ਨੂੰ ਅਜਿਹੇ ਝੂਠ ਫੈਲਾਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।

ਕੈਪਟਨ ਸੰਧੂ ਨੇ ਆਪਣੀ ਸ਼ਿਕਾਇਤ ਵਿਚ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਕੀਤੀ ਅਪਰਾਧਿਕ ਅਤੇ ਰਾਜਨੀਤਿਕ ਸਾਜਿਸ਼ ਦੀ ਮੁਕੰਮਲ ਜਾਂਚ ਕਰਨ ਦੀ ਮੰਗ ਕੀਤੀ ਜਿਸ ਵਿਚ ਇਕ ਲੜਕੀ ਦੀ ਫੋਟੋ ਉਸ ਦੀ ਇਜ਼ਾਜਤ ਤੋਂ ਬਿਨ੍ਹਾਂ ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਚੁੱਕ ਕੇ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਪਮਾਨਜਨਕ ਸੰਦੇਸ਼ ਭੇਜੇ ਗਏ। ਉਹਨਾਂ ਦੱਸਿਆ ਕਿ ਜਿਸ ਢੰਗ-ਤਰੀਕੇ ਨਾਲ ਤਸਵੀਰ ਦੀ ਵਰਤੋਂ ਕੀਤੀ ਗਈ ਹੈ ਉਹ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਦੇ ਵਿਰੁੱਧ ਹੈ।

ਇਨ੍ਹਾਂ ਝੂਠੇ ਸੰਦੇਸ਼ਾਂ ਦੇ ਸਰੋਤਾਂ ਅਤੇ ਮੁੱਢ ਦਾ ਪਤਾ ਲਗਾਉਣ ਅਤੇ ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਐਫਆਈਆਰ ਦਰਜ ਕਰਨ ਦੀ ਮੰਗ ਕਰਦਿਆਂ ਸੰਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਅਜਿਹੇ ਅਪਮਾਨਜਨਕ ਸੰਦੇਸ਼ ਫੈਲਾਉਣ ਵਿਚ ਮੁੱਖ ਮੰਤਰੀ ਦੇ ਕੁਝ ਰਾਜਨੀਤਿਕ ਵਿਰੋਧੀਆਂ ਦੀ ਭੂਮਿਕਾ ਨੂੰ ਨਕਾਰਿਆ ਨਹੀਂ ਜਾ ਸਕਦਾ ਅਤੇ ਇਸ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ।

ਕੈਪਟਨ ਸੰਧੂ ਨੇ ਮੁੱਖ ਮੰਤਰੀ ਅਤੇ ਮਲੇਰਕੋਟਲਾ ਦੀ ਇਕ ਔਰਤ ਜੋ ਮੁੱਖ ਮੰਤਰੀ ਦੇ ਕਿਸੇ ਰਿਸ਼ਤੇਦਾਰ ਦੀ ਜਾਣਕਾਰ ਜਾਣੀ ਜਾਂਦੀ ਹੈ, ਦੇ ਖ਼ਿਲਾਫ਼ ਬਦਨਾਮੀ ਵਾਲੇ ਅਤੇ ਅਪਮਾਨਜਨਕ ਸੰਦੇਸ਼ਾਂ ਨੂੰ “ਅਪਮਾਨਜਨਕ, ਅਸ਼ਲੀਲ ਅਤੇ ਘਿਰਣਾਜਨਕ” ਕਰਾਰ ਦਿੱਤਾ ਜੋ ਕਿ ਸਪੱਸ਼ਟ ਤੌਰ ਤੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਫੈਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਦੇਸ਼ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੇ ਇਕਲੌਤੇ ਉਦੇਸ਼ ਨਾਲ ਫੇਸਬੁੱਕ ਆਦਿ ਪਲੇਟਫਾਰਮਾਂਤੇ ਵਾਇਰਲ ਕੀਤਾ ਜਾ ਰਿਹਾ ਹੈ।

ਕੈਪਟਨ ਸੰਧੂ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਝੂਠ ਫੈਲਾਉਣ ਦੀ ਕੋਸ਼ਿਸ਼ ਵਿਚ, ਉਕਤ ਔਰਤ ਦੀ ਤਸਵੀਰ ਉਸ ਦੀ ਇਜਾਜ਼ਤ ਤੋਂ ਬਿਨਾਂ ਉਸ ਦੇ ਸੋਸ਼ਲ ਮੀਡੀਆ ਖ਼ਾਤਿਆਂ ਤੋਂ ਲਈ ਗਈ ਹੈ, ਜਿਸ ਦਾ ਇਕੋ ਉਦੇਸ਼ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨਾ ਹੈ। ਇਸ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੇ ਜਾਣਬੁੱਝ ਕੇ ਨੌਜਵਾਨ ਲੜਕੀ ਦੇ ਅਕਸ ਨੂੰ ਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਹਾਲੇ ਆਪਣੀ ਜ਼ਿੰਦਗੀ ਦੀ ਸ਼ੁਰੂਆਤ ਕਰ ਰਹੀ ਹੈ। ਉਨ੍ਹਾਂ ਬਦਨਾਮੀ ਦੀ ਇਸ ਮੁਹਿੰਮ ਪਿੱਛੇ ਦੀ ਰਾਜਨੀਤਿਕ ਸਾਜਿਸ਼ ਦੀ ਜਾਂਚ ਦੀ ਮੰਗ ਕੀਤੀ।
ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਔਰਤ ਦੀ ਫੋਟੋ ਦੀ ਵਰਤੋਂ ਕਰਨਾ “ਨਿੱਜਤਾ ਉੱਤੇ ਹਮਲਾ ਕਰਨ ਦੇ ਬਰਾਬਰ ਹੈ”, ਕੈਪਟਨ ਸੰਧੂ ਨੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਝੂਠ ਦੇ ਸਰੋਤ ਅਤੇ ਇਨ੍ਹਾਂ ਝੂਠ `ਤੇ ਅਸ਼ਲੀਲ ਸੰਦੇਸ਼ਾਂ ਪਿੱਛੇ ਦੇ ਕਾਰਨ ਦਾ ਪਤਾ ਲਗਾਉਣ ਲਈ ਲਈ ਸਾਈਬਰ ਸੈੱਲ ਤੋਂ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਢੁੱਕਵੀਂ ਕਾਰਵਾਈ ਯਕੀਨੀ ਬਣਾਉਣ।

ਸੰਧੂ ਨੇ ਅੱਗੇ ਕਿਹਾ ਕਿ ਸੂਬੇ ਵਿਚ ਹਾਲ ਹੀ `ਚ ਹੋਈਆਂ ਸਥਾਨਕ ਚੋਣਾਂ ਵਿਚ ਆਪਣੀ ਸ਼ਾਖ਼ ਬਣਾਉਣ ਵਿਚ ਅਸਫਲ ਰਹਿਣ ਕਾਰਨ ਮੁੱਖ ਮੰਤਰੀ ਦੇ ਸਿਆਸੀ ਵਿਰੋਧੀ ਉਨ੍ਹਾਂ ਨੂੰ ਬਦਨਾਮ ਕਰਨ ਲਈ ਹੁਣ ਅਜਿਹੀਆਂ ਘਟੀਆ ਕਾਰਵਾਈਆਂ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਨਸੂਬੇ ਬਿਲਕੁਲ ਸਫ਼ਲ ਨਹੀਂ ਹੋਣਗੇ ਅਤੇ ਪੰਜਾਬ ਦੇ ਲੋਕ ਇੱਕ ਵਾਰ ਫਿਰ ਵਿਕਾਸ ਅਤੇ ਇਮਾਨਦਾਰੀ ਲਈ ਵੋਟ ਪਾਉਣਗੇ ਅਤੇ ਅਜਿਹੇ ਝੂਠੇ ਪ੍ਰਚਾਰ ਵਿੱਚ ਆ ਕੇ ਗੁੰਮਰਾਹ ਨਹੀਂ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੀਡੀਓ: ਭੁਲੱਕੜ ਮੰਤਰੀਆਂ ਲਈ ਬਦਾਮ ਲੈ ਕੇ ਪੁੱਜੇ ਕੱਚੇ ਮੁਲਾਜ਼ਮ, ਗੁੱਸੇ ‘ਚ ਆਏ ਸਿੰਘ ਨੇ ਖੜਕਾ ‘ਤਾ ਮੋਦੀ

ਵਿਜੀਲੈਂਸ ਨੇ ਮਾਈਨਿੰਗ ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ