ਇਹਨਾਂ ਮੁਲਕਾਂ ਤੋਂ ਪੰਜਾਬ ਆਉਣ ਵਾਲੇ ਹੋ ਜਾਓ ਸਾਵਧਾਨ, ਮੁੜ ਤੋਂ ਹੋਣਾ ਪੈ ਸਕਦਾ ਹੈ Quarantine!

ਠੀਕ ਹੋ ਰਹੇ ਹਲਾਤਾਂ ਵਿਚਾਲੇ ਦੇਸ਼ ਵਾਸੀਆਂ ਨੂੰ ਅਤੇ ਪੰਜਾਬ ਆਉਣ ਵਾਲਿਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ l ਦੁਨੀਆਂ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਤਿਆਰੀਆਂ ਦਾ ਜਾਇਜਾ ਲਿਆ। ਸੋਨੀ ਨੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਡਾ. ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਕਈ ਹੋਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ।

ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਵਧੇਰੇ ਚੌਕਸੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਹੇਠਲੇ ਪੱਧਰ ਤੱਕ ਹਦਾਇਤਾਂ ਜਾਰੀ ਕੀਤੀਆਂ ਜਾਣ , ਕਿਉਂਕਿ ਇਹਨਾਂ ਮੁਲਕਾਂ ਵਿੱਚ ਨਵੇਂ ਵਾਈਰਸ ਦੇ ਕੇਸ ਵੱਡੇ ਪੱਧਰ ‘ਤੇ ਸਾਹਮਣੇ ਆਏ ਹਨ।

ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਦੂਜੇ ਮੁਲਕਾਂ ਤੋਂ ਆ ਰਹੇ ਯਾਤਰੀਆਂ ਦਾ ਪੰਜਾਬ ਵਿੱਚ ਪ੍ਰਵੇਸ਼ ਹੋਣ ‘ਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਾਂਚਿਆ ਜਾ ਰਿਹਾ ਹੈ ਅਤੇ ਇਹਨਾਂ ਮੁਲਕਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ 7 ਦਿਨ ਲਈ ਇਕਾਂਤਵਾਸ ਰੱਖਣ ਤੋਂ ਇਲਾਵਾ ਅੱਠਵੇਂ ਦਿਨ ਮੁੜ ਕੋਵਿਡ ਟੈਸਟ ਕਰਵਾਉਣਾ ਪਵੇਗਾ ਅਤੇ ਅੱਠਵੇਂ ਦਿਨ ਕਰਵਾਏ ਟੈਸਟ ਵਿੱਚ ਰਿਪੋਰਟ ਮੁੜ ਨੈਗੇਟਿਵ ਆਉਣ ‘ਤੇ ਵੀ ਅਗਲੇ 7 ਦਿਨ ਲਈ ਆਪਣੀ ਨਿਗਰਾਨੀ ਖੁਦ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਨਵਜੋਤ ਸਿੱਧੂ ਦੇ ਇਹਨਾਂ ਸਵਾਲਾਂ ਦਾ ਜਵਾਬ ਕਿਵੇਂ ਦੇਣਗੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸੀਸੋਦੀਆ ? ਕੀ ਹੋਵੇਗੀ ਪੰਜਾਬ ‘ਚ AAP ਖ਼ਤਮ !

Omicron ਨੇ ਵਧਾਈ ਚਿੰਤਾ, ਚੰਡੀਗੜ੍ਹ ‘ਚ ਟੈਸਟ ਹੋਏ ਲਾਜ਼ਮੀ, 2 ਸ਼ੱਕੀ ਮਿਲਣ ਨਾਲ ਮਾਹੌਲ ਚਿੰਤਾ ਵਾਲਾ ਬਣਿਆ, ਪੜ੍ਹੋ ਕਿੱਥੇ ਹੋਣਗੇ ਟੈਸਟ