ਗ੍ਰੀਸ ਅਤੇ ਪਾਕਿਸਤਾਨ ਦੀ ਮਦਦ ਨਾਲ ਹੋਇਆ ਸੀ ਪਠਾਨਕੋਟ ਆਰਮੀ ਕੈਂਪ ‘ਤੇ ਧਮਾਕਾ !

ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਮਹਿਕਮਾ ਆਪਣੀ ਪਿੱਠ ਜਰੂਰ ਥਾਪੜ ਸਕਦਾ ਹੈ। ਪੰਜਾਬ ਪੁਲਿਸ ਨੇ ਇੱਕ ਵੱਡੀ ਗੁੱਥੀ ਨੂੰ ਹੱਲ ਕਰ ਲਿਆ ਹੈ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈ.ਐਸ.ਵਾਈ.ਐਫ.) ਗਰੁੱਪ ਵੱਲੋਂ ਹਮਾਇਤ ਪ੍ਰਾਪਤ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 6 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ, ਪਠਾਨਕੋਟ ਆਰਮੀ ਕੈਂਪ ‘ਤੇ ਹੋਏ ਹਮਲੇ ਸਮੇਤ ਹੈਂਡ ਗ੍ਰੇਨੇਡ ਹਮਲਿਆਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਦੱਸਿਆ ਕਿ ਐਸ.ਬੀ.ਐਸ. ਨਗਰ ਪੁਲਿਸ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜੇ ਵਿੱਚੋਂ 6 ਹੈਂਡ ਗਰਨੇਡ (86 ਪੀ), 1 ਪਿਸਤੌਲ (9 ਐਮ.ਐਮ.), 1 ਰਾਈਫਲ (.30 ਬੋਰ) ਦੇ ਨਾਲ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਵੀ ਬਰਾਮਦ ਕੀਤੇ ਹਨ।

ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਪਿੰਡ ਲਖਨਪਾਲ ਦੇ ਅਮਨਦੀਪ ਉਰਫ ਮੰਤਰੀ, ਪਿੰਡ ਖਰਲ ਦੇ ਗੁਰਵਿੰਦਰ ਸਿੰਘ ਉਰਫ ਗਿੰਦੀ, ਪਿੰਡ ਖਰਲ ਦੇ ਪਰਮਿੰਦਰ ਕੁਮਾਰ ਉਰਫ ਰੋਹਿਤ ਉਰਫ ਰੋਹਤਾ, ਪਿੰਡ ਗੁੰਨੂਪੁਰ ਦੇ ਰਜਿੰਦਰ ਸਿੰਘ ਉਰਫ ਮੱਲੀ ਉਰਫ ਨਿੱਕੂ, ਪਿੰਡ ਗੋਤਪੋਕਰ ਦੇ ਹਰਪ੍ਰੀਤ ਸਿੰਘ ਉਰਫ ਢੋਲਕੀ ਅਤੇ ਪਿੰਡ ਗਾਜੀਕੋਟ ਦੇ ਰਮਨ ਕੁਮਾਰ ਵਜੋਂ ਹੋਈ ਹੈ। ਇਹ ਸਾਰੇ ਫੜ੍ਹੇ ਗਏ ਮੁਲਜ਼ਮ ਪੰਜਾਬ ਦੇ ਗੁਰਦਸਪੂਰ ਦੇ ਇਲਾਕੇ ਨਾਲ ਹੀ ਸਬੰਧਤ ਹਨ। ਇਸ ਸਬੰਧੀ ਪ੍ਰਾਪਤਕ ਜਾਣਕਾਰੀ ਮੁਤਾਬਕ, ਦੋ ਮਾਮਲਿਆਂ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਪਠਾਨਕੋਟ ਵਿਖੇ ਹੈਂਡ ਗ੍ਰਨੇਡ ਸੁੱਟੇ ਸਨ।

ਪਹਿਲਾ ਹਮਲਾ 11 ਨਵੰਬਰ, 2021 ਨੂੰ ਰਾਤ 9:30 ਵਜੇ ਚੱਕੀ ਪੁੱਲ ਨੇੜੇ, ਜਦੋਂ ਕਿ ਦੂਜਾ ਗ੍ਰਨੇਡ ਹਮਲਾ ਫੌਜ ਦੇ 21 ਉਪ ਖੇਤਰ ਤਿ੍ਰਵੇਣੀ ਦੁਆਰ ਦੇ ਬਾਹਰ ਪਠਾਨਕੋਟ ਵਿਖੇ 21 ਨਵੰਬਰ, 2021 ਨੂੰ ਰਾਤ 9 ਵਜੇ ਦੇ ਕਰੀਬ ਹੋਇਆ। ਇਸ ਸਬੰਧੀ ਪੁਲਿਸ ਸਟੇਸ਼ਨ ਪਠਾਨਕੋਟ ਡਿਵੀਜਨ 2 ਅਤੇ ਡਿਵੀਜਨ 1 ਵਿੱਚ ਕ੍ਰਮਵਾਰ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਅੱਤਵਾਦੀ ਹਮਲਿਆਂ ਦੀ ਯੋਜਨਾ ਬਣਾਉਣ ਲਈ ਉਹ (ਰੋਡੇ) ਦੇ ਸਵੈ-ਘੋਸ਼ਿਤ ਮੁਖੀ ਲਖਬੀਰ ਸਿੰਘ ਰੋਡੇ ਅਤੇ ਉਸ ਦੇ ਨਜਦੀਕੀ ਸਾਥੀਆਂ ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ ਅਤੇ ਸੁਖਪ੍ਰੀਤ ਉਰਫ ਸੁੱਖ ਦੇ ਸਿੱਧੇ ਸੰਪਰਕ ਵਿੱਚ ਸਨ।

“ਬਰਾਮਦ ਕੀਤੇ ਗਏ ਹੈਂਡ ਗ੍ਰਨੇਡ, ਹਥਿਆਰ ਅਤੇ ਗੋਲਾ ਬਾਰੂਦ ਦੀ ਸਾਰੀ ਖੇਪ ਲਖਬੀਰ ਰੋਡੇ ਵੱਲੋਂ ਅੰਤਰਰਾਸ਼ਟਰੀ ਸਰਹੱਦ ਪਾਰ ਤੋਂ ਇੱਧਰ ਲਿਆਂਦੀ ਗਈ ਸੀ ਅਤੇ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਨੂੰ ਪਹਿਲਾਂ ਤੋਂ ਮਿੱਥੇ ਗਏ ਟੀਚੇ, ਜਿਸ ਵਿੱਚ ਮੁੱਖ ਤੌਰ ‘ਤੇ ਪੁਲਿਸ ਅਤੇ ਰੱਖਿਆ ਸੰਸਥਾਵਾਂ, ਧਾਰਮਿਕ ਸਥਾਨਾਂ ਆਦਿ ‘ਤੇ ਹੋਰ ਹਮਲੇ ਕਰਨ ਲਈ ਕੰਮ ਸੌਂਪਿਆ ਗਿਆ ਸੀ। ਉਨਾਂ ਕਿਹਾ ਕਿ ਮੁਲਜਮਾਂ ਨੇ ਪਠਾਨਕੋਟ ਵਿੱਚ ਦੋ ਵਾਰ ਹੱਥਗੋਲੇ ਸੁੱਟਣ ਦੀ ਗੱਲ ਵੀ ਕਬੂਲੀ ਹੈ। ਐਸ.ਬੀ.ਐਸ. ਨਗਰ ਦੀ ਐਸ.ਐਸ.ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ ਐਸ.ਬੀ.ਐਸ. ਨਗਰ ਪੁਲਿਸ ਨੇ ਯੂਏ(ਪੀ) ਐਕਟ ਦੀ ਧਾਰਾ 16,17,18 ਅਤੇ 20, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਆਰਮਜ ਐਕਟ ਦੀ ਧਾਰਾ 25 ਤਹਿਤ ਮਿਤੀ 07-01-2021 ਨੂੰ ਥਾਣਾ ਸਿਟੀ ਨਵਾਂਸਹਿਰ ਵਿਖੇ ਐਫ.ਆਈ.ਆਰ. ਦਰਜ ਕੀਤੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਜਿਕਰਯੋਗ ਹੈ ਕਿ ਲਖਬੀਰ ਰੋਡੇ ਦੀ ਭੂਮਿਕਾ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ ਆਈ.ਈ.ਡੀ., ਆਰ.ਡੀ.ਐਕਸ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਪਾਈ ਗਈ ਸੀ। ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਜੋ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ, 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਵੀ ਸ਼ਾਮਲ ਹੋਣ ਕਰਕੇ, ਇਸ ਸਮੇਂ ਤਿਹਾੜ ਜੇਲ, ਦਿੱਲੀ ਵਿੱਚ ਬੰਦ ਹੈ। ਉਸਨੂੰ ਦਸੰਬਰ, 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੋਨੂੰ ਸੂਦ ਦੀ ਭੈਣ ਮਾਲਵੀਕਾ ਨੇ ਨਵਜੋਤ ਸਿੱਧੂ ਤੇ ਚਰਨਜੀਤ ਚੰਨੀ ਨਾਲ ਮਿਲਾਇਆ ਹੱਥ, ਮੌਜੂਦਾ ਵਿਧਾਇਕ ਨੇ ਕੱਢਿਆ ਗੁੱਸਾ

‘ਹਾਕੀ ਸਟਿੱਕ ਅਤੇ ਬਾਲ’ ਮਿਲਿਆ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਨਿਸ਼ਾਨ