ਨਵੀਂ ਦਿੱਲੀ , 20 ਅਪ੍ਰੈਲ 2021 – ਕਾਂਗਰਸ ਲੀਡਰ ਰਾਹੁਲ ਗਾਂਧੀ ਕੋਰੋਨਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਇਸ ਸੰਬੰਧੀ ਰਾਹੁਲ ਗਾਂਧੀ ਨੇ ਟਵਿੱਟ ‘ਤੇ ਜਾਣਕਾਰੀ ਦਿੱਤੀ ਹੈ। ਰਾਹੁਲ ਗਾਂਧੀ ਨੇ ਲਿਖਿਆ, “ਹਲਕੇ ਲੱਛਣਾਂ ਨਾਲ ਮੈਂ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਇਆ ਗਿਆ ਹਾਂ। ਜੋ ਕੋਈ ਵੀ ਮੇਰੇ ਸੰਪਰਕ ਵਿੱਚ ਆਇਆ ਹੈ, ਉਹ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।”
ਬੀਤੇ ਕੱਲ੍ਹ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਸੀ ਜਿਸ ਮਗਰੋਂ ਉਨ੍ਹਾਂ ਨੂੰ ਏਮਜ਼ ਵਿੱਚ ਦਾਖਲ ਕੀਤਾ ਗਿਆ ਸੀ।ਇਨ੍ਹਾਂ ਹਾਲਾਤਾਂ ਵਿੱਚ ਰਾਹੁਲ ਗਾਂਧੀ ਨੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਆਪਣੀ ਸਾਰੀਆਂ ਰੈਲੀਆਂ ਰੱਦ ਕਰ ਦਿੱਤੀਆਂ ਸੀ।