ਪੰਚਕੂਲਾ ਨੂੰ ਕਿਲ੍ਹੇ ਵਾਂਗ ਪੁਲਿਸ ਨੇ ਬਣਾ ਲਿਆ ਕਿਉਂਕਿ ਬਲਾਤਕਾਰੀ ਗੁਰਮੀਤ ਰਾਮ ਰਹੀਮ ਨੂੰ CBI ਅਦਾਲਤ ਵੱਲੋਂ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ| ਇਸ ਮਾਮਲੇ ਵਿੱਚ ਰਾਮ ਰਹੀਮ ਦੇ ਨਾਲ 4 ਲੋਕ ਹੋਰ ਸ਼ਾਮਲ ਹਨ|

ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਮਾਮਲੇ ਵਿੱਚ ਪਹਿਲਾਂ ਹੀ ਰਾਮ ਰਹੀਮ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ|

