ਨਵੀਂ ਦਿੱਲੀ, 5 ਮਾਰਚ 2022 – ਰੂਸ-ਯੂਕਰੇਨ ਜੰਗ ਦੇ ਵਿਚਕਾਰ ਇੱਕ ਵੱਡੀ ਖਬਰ ਆ ਰਹੀ ਹੈ। ਰੂਸ ਨੇ ਯੂਕਰੇਨ ਵਿੱਚ Ceasefire ਦਾ ਐਲਾਨ ਕਰ ਦਿੱਤਾ ਹੈ। ਰੂਸ ਨੇ ਦੋ ਸ਼ਹਿਰਾਂ ਮਾਰੀਉਪੋਲ ਅਤੇ ਵੋਲਨੋਵਾਖਾ ਵਿੱਚ Ceasefire ਦਾ ਐਲਾਨ ਕੀਤਾ ਹੈ। ਭਾਰਤੀ ਸਮੇਂ ਮੁਤਾਬਕ ਸਵੇਰੇ 11.30 ਵਜੇ Ceasefire ਕੀਤੀ ਜਾਵੇਗੀ। ਕਿਹਾ ਗਿਆ ਹੈ ਕਿ ਜਦੋਂ ਤੱਕ ਇੱਥੇ ਫਸੇ ਲੋਕਾਂ ਨੂੰ ਬਾਹਰ ਨਹੀਂ ਕੱਢਿਆ ਜਾਂਦਾ, ਉਦੋਂ ਤੱਕ ਹਮਲੇ ਨਹੀਂ ਕੀਤੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਵਿੱਚ ਪਿਛਲੇ 10 ਦਿਨਾਂ ਤੋਂ ਜੰਗ ਚੱਲ ਰਹੀ ਹੈ। ਰੂਸ ਲਗਾਤਾਰ ਹਮਲੇ ਕਰ ਰਿਹਾ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਰੂਸ ਨੇ ਹੁਣ Ceasefire ਦੀ ਗੱਲ ਕਹੀ ਹੈ। ਦੱਸ ਦੇਈਏ ਕਿ ਦੋਵਾਂ ਦੇਸ਼ਾਂ ਵਿਚਾਲੇ 2 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਜਦੋਂਕਿ ਤੀਜੇ ਦੌਰ ਦੀ ਗੱਲ ਅੱਜ ਜਾਂ ਕੱਲ੍ਹ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਉੱਥੇ ਕਈ ਲੋਕ ਫਸੇ ਹੋਏ ਹਨ। ਇਸ ਵਿੱਚ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ। ਅਜਿਹੇ ‘ਚ ਉਨ੍ਹਾਂ ਸਾਰਿਆਂ ਲਈ ਇਹ ਵੱਡੀ ਰਾਹਤ ਦੀ ਖਬਰ ਹੈ।
ਦੋਵਾਂ ਦੇਸ਼ਾਂ ਵਿਚਾਲੇ 24 ਫਰਵਰੀ ਤੋਂ ਚੱਲ ਰਹੀ ਜੰਗ ਦੇ ਵਿਚਕਾਰ 5 ਮਾਰਚ ਯਾਨੀ ਸ਼ਨੀਵਾਰ ਨੂੰ ਰਾਹਤ ਦੀ ਖਬਰ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਵਿੱਚ ਫਸੇ ਲੋਕਾਂ ਨੂੰ ਕੱਢਣ ਲਈ Ceasefire ਦਾ ਫੈਸਲਾ ਲਿਆ ਗਿਆ ਹੈ।