ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਲੰਮੀ ਬਿਮਾਰੀ ਤੋਂ ਬਾਅਦ ਬੁਧਵਾਰ ਦੇਰ ਸ਼ਾਮ ਦੇਹਾਂਤ ਹੋ ਗਿਆ। ਸੇਵਾ ਸਿੰਘ ਸੇਖਵਾਂ ਗੁਰਦਾਸਪੁਰ ਵਿੱਚ ਇੱਕ ਚੰਗਾ ਅਤੇ ਵੱਡਾ ਸਿਆਸੀ ਨਾਮ ਹੈ। ਸੇਖਵਾਂ ਪਰਿਵਾਰ ਮੁੱਢ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਹੁਣ ਸੇਵਾ ਸਿੰਘ ਸੇਖਵਾਂ ਵੱਲੋਂ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਸੇਵਾ ਸਿੰਘ ਸੇਖਵਾਂ ਆਪਣੇ ਸਿਆਸੀ ਸਫ਼ਰ ਦੌਰਾਨ ਅਕਾਲੀ-ਭਾਜਪਾ ਸਰਕਾਰ ‘ਚ ਮੰਤਰੀ ਰਹੇ ਫ਼ਿਰ ਅਕਾਲੀ ਦਲ ਛੱਡ ਅਕਾਲੀ ਦਲ ਟਕਸਾਲੀ ‘ਚ ਹੋਏ ਸ਼ਾਮਲ, ਫ਼ਿਰ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਸੀ।
ਸੇਵਾ ਸਿੰਘ ਸੇਖਵਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਵੀ ਵਿਧਾਇਕ ਰਹੇ ਹਨ। ਸੇਵਾ ਸਿੰਘ ਸੇਖਵਾਂ ਨੇ 14 ਸਾਲ ਤੱਕ ਨਿਭਾਈਆਂ ਹਨ ਅਧਿਆਪਕ ਵਜੋਂ ਸੇਵਾਵਾਂ। 1997 ‘ਚ ਪਹਿਲੀ ਵਾਰ ਵਿਧਾਇਕ ਬਣੇ ਸਨ। ਸੇਵਾ ਸਿੰਘ ਸੇਖਵਾਂ ਨੂੰ ਇਹ ਦੁੱਖ ਸੀ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਦੀ ਬਿਮਾਰੀ ਦੌਰਾਨ ਕੋਈ ਪਪੁੱਛਣ ਤੱਕ ਨਹੀਂ ਸੀ ਆਇਆ ਇਸੇ ਕਾਰਨ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ