ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਅਤੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਜਾਂਚ ਟੀਮ ਤਿਆਰ ਕੀਤੀ ਅਤੇ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋਸ਼ੀ ਦੀ ਪਹਿਚਾਣ ਦੱਸਣ ਵਾਲੇ ਨੂੰ 5 ਲੱਖ ਰੁਪਏ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਦੁਸ਼ਟ ਵੱਲੋਂ ਜੰਗਲ ਟੱਪਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਜਾਣ ਦੀ ਕੋਸ਼ਿਸ਼ ਕੀਤੀ ਸੀ ਅਤੇ ਸੇਵਾਦਾਰਾਂ ਵੱਲੋਂ ਉਸ ਵਿਅਕਤੀ ਨੂੰ ਮੌਕੇ ‘ਤੇ ਫੜ੍ਹਕੇ ਹੀ ਬਾਹਰ ਲਿਜਾਇਆ ਗਿਆ ਅਤੇ ਮੌਕੇ ‘ਤੇ ਹੀ ਸਜ਼ਾ-ਏ-ਮੌਤ ਦੇ ਦਿੱਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੋ ਕੋਈ ਉਕਤ ਦੋਸ਼ੀ ਦੀ ਪਹਿਚਾਣ ਦੱਸੇਗਾ ਉਸਨੂੰ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਜ਼ਿਕਰਯੋਗ ਹੈ ਏਕ ਹਜੇ ਤੱਕ ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਵੱਡੀ ਸਫ਼ਲਤਾ ਨਹੀਂ ਮਿਲੀ ਅਤੇ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ।
https://www.facebook.com/thekhabarsaar/