4 ਏਕੜ ‘ਚ 2.61 ਕਰੋੜ ਨਾਲ ਬਣਿਆ ਸ਼ਹੀਦ ਊਧਮ ਸਿੰਘ ਮੈਮੋਰੀਅਲ ਪਾਰਕ, ਪੰਜਾਬੀ-ਅੰਗਰੇਜ਼ੀ ਭਾਸ਼ਾ ‘ਚ ਮਿਲੇਗੀ ਜਾਣਕਰੀ

ਸਿਸਵਾਂ ਫਾਰਮ ਤੋਂ ਬਾਹਰ ਨਿਕਲਣ ਦਾ ਫੈਸਲਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਆਖ਼ਿਰ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਸੁਨਾਮ ਪਹੁੰਚੇ। ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਅਰਪਿਤ ਕੀਤਾ ਗਿਆ। ਸੁਨਾਮ ਊਧਮ ਸਿੰਘ ਵਾਲਾ ਵਿਖੇ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਵਿਭਾਗ ਸੰਜੇ ਕੁਮਾਰ, ਡਾਇਰੈਕਟਰ ਮੈਡਮ ਕੰਵਲ ਪ੍ਰੀਤ ਬਰਾੜ ਅਤੇ ਮੈਡਮ ਦਾਮਨ ਥਿੰਦ ਬਾਜਵਾ ਵੀ ਪਹੁੰਚੇ। ਸ਼ਹੀਦ ਊਧਮ ਸਿੰਘ ਜੀ ਦੀ ਇਹ ਯਾਦਗਾਰ ਲੋਕ ਅਰਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਮਾਰੋਹ ਕੀਤਾ ਗਿਆ।

ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਚਰਨਜੀਤ ਸਿੰਘ ਚੰਨੀ, ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਚੇਅਰਮੈਨ ਮੰਡੀ ਬੋਰਡ ਲਾਲ ਸਿੰਘ ਸਮੇਤ ਕਈ ਹੋਰ ਸਖ਼ਸ਼ੀਅਤਾਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚੇ। ਸੁਨਾਮ-ਮਾਨਸਾ ਸੜਕ ’ਤੇ 4 ਏਕੜ ਜਗਾ ’ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿਚ ਲੋਕਾਂ ਦੀ ਸੁਵਿਧਾ ਲਈ ਪਾਰਕਿੰਗ, ਹਰਿਆਲੀ ਭਰਪੂਰ ਲੈਂਡ ਸਕੇਪਿੰਗ ਅਤੇ ਪਾਥਵੇਅਜ਼, ਰੇਨ ਸ਼ੈਲਟਰਜ਼, ਰਵਾਇਤੀ ਦਿੱਖ ਵਾਲੀਆਂ ਲਾਇਟਾਂ ਆਦਿ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਯਾਦਗਾਰ ਦੇ ਆਲੇ ਦੁਆਲੇ ਰੈਡ-ਸੈਂਡਸਟੋਨ ਦੀ ਵਰਤੋਂ ਕੀਤੀ ਗਈ ਹੈ ਅਤੇ ਸ਼ਹੀਦ ਦੇ ਬੁੱਤ ਦੇ ਸਾਹਮਣੇ ਗੋਲਾਕਾਰ ਡਿਜ਼ਾਇਨ ’ਚ ਫੁੱਲਾਂ ਵਾਲੇ ਬੂਟਿਆਂ ਦੀਆਂ ਕਿਆਰੀਆਂ ਤਿਆਰ ਕਰਵਾਈਆਂ ਗਈਆਂ ਹਨ।

ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਅਤੇ 31 ਜੁਲਾਈ 1940 ਨੂੰ ਲੰਦਨ ਦੀ ਜੇਲ ’ਚ ਫਾਂਸੀ ਦੇ ਕੇ ਉਨਾਂ ਨੂੰ ਸ਼ਹੀਦ ਕੀਤਾ ਗਿਆ ਸੀ। ਸ਼ਹੀਦ ਊਧਮ ਸਿੰਘ ਦੇ ਬਹਾਦਰੀ ਵਾਲੇ ਸਾਕੇ ਦੇ ਪ੍ਰਚਾਰ ਲਈ ਵੀ ਬੁੱਤ ਦੇ ਆਲੇ ਦੁਆਲੇ ਉਨਾਂ ਦੀ ਜ਼ਿੰਦਗੀ ਨਾਲ ਸਬੰਧਤ ਇਤਿਹਾਸ ਪੰਜਾਬੀ ਤੇ ਅੰਗ੍ਰੇਜ਼ੀ ਭਾਸ਼ਾਵਾਂ ’ਚ ਪੱਥਰਾਂ ’ਤੇ ਬੜੀ ਬਾਰੀਕੀ ਨਾਲ ਉਕੇਰਿਆ ਗਿਆ ਹੈ। ਇਹ ਯਾਦਗਾਰ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸ੍ਰੋਤ ਬਣ ਕੇ ਉੱਭਰੇਗੀ ਅਤੇ ਨੌਜਵਾਨਾਂ ਨੂੰ ਜਿੰਦ-ਜਾਨ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਤ ਕਰੇਗੀ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀਆਂ ਨੂੰ ਮੁੱਦਿਆਂ ਦੀ ਸਮਝ ਘੱਟ, ਅਸਲ ਤੱਥ ਜਾਣੇ ਬਿਨਾਂ ਹੀ ਰੌਲਾ ਪਾਉਂਦੇ : ਅਰੋੜਾ

2 ਅਗਸਤ ਤੋਂ ਖੁੱਲ੍ਹਣਗੇ ਪੰਜਾਬ ਵਿੱਚ ਸਾਰੇ ਸਕੂਲ, ਹਰ ਵਿਦਿਆਰਥੀ ਜਾ ਸਕਦਾ ਹੈ ਸਕੂਲ