ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਸਮੇਤ ਹੋਰ ਗੁਰੂਧਾਮਾਂ ਵਿਖੇ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੂੰ ਮੁੱਖ ਰੱਖਦਿਆਂ ਅਤੇ ਮੁਲਜ਼ਮਾਂ ਨੂੰ ਕੋਈ ਸਖ਼ਤ ਸਜ਼ਾ ਦਿੱਤੇ ਬਿਨਾਂ ਹੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਧੋਖਾ ਕਮਾ ਰਹੀ ਹੈ ਅਤੇ ਇਸੇ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ 2 ਜਨਵਰੀ 2022 ਨੂੰ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਹਾਲ ਅੰਮ੍ਰਿਤਸਰ ਵਿਖੇ ਵੱਡਾ ਪੰਥਕ ਇਕੱਠ ਦਾ ਐਲਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਦੇ ਨਾਲ ਨਾਲ ਪ੍ਰਕਾਸ਼ ਸਿੰਘ ਬਾਦਲ ਵੀ ਪ੍ਰੈਸ ਕਾਨਫ਼ਰੰਸ ਵਿੱਚ ਆਏ ਅਤੇ ਉਹਨਾਂ ਨੇ ਸਿੱਖ ਸੰਗਤ ਅਤੇ ਪਾਰਟੀ ਦੇ ਨੁਮਾਇੰਦਿਆਂ ਨੂੰ ਇਸ ਪੰਥਕ ਇਕੱਠ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
https://www.facebook.com/thekhabarsaar/