ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਸਿੱਖ ਨੌਜਵਾਨ ਰਣਜੀਤ ਸਿੰਘ ਅੰਮ੍ਰਿਤਸਰ ਪੁੱਜਿਆ, ਸੰਗਤ ਵੱਲੋਂ ਸ਼ਾਨਦਾਰ ਸਵਾਗਤ

ਰਾਜਾਸਾਂਸੀ 18 ਮਾਰਚ 2021 – 26 ਜਨਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਲਾਲ ਕਿਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਸਿੰਘੂ ਬਾਰਡਰ ‘ਤੇ ਕੁੱਝ ਲੋਕਾਂ ਵੱਲੋਂ ਔਰਤਾਂ ਅਤੇ ਹੋਰਨਾਂ ਅੰਦੋਲਨਕਾਰੀ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਲੋਕਾਂ ਨੂੰ ਬਚਾਉਣ ਲਈ ਅੱਗੇ ਆਏ ਸਿੱਖ ਨੌਜਵਾਨ ਰਣਜੀਤ ਸਿੰਘ ਨੂੰ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕਾਰ ਲਿਆ ਗਿਆ ਸੀ। ਜਿਸ ਨੂੰ ਬੀਤੇ ਦਿਨ ਜ਼ਮਾਨਤ ਮਿਲ ਗਈ ਸੀ।

ਬੀਤੀ ਦੇਰ ਰਾਤ ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਬਾਅਦ ਅੱਜ ਸਵੇਰੇ ਗੁਰਸਿੱਖ ਨੌਜਵਾਨ ਰਣਜੀਤ ਸਿੰਘ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜਣ ‘ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸੁਆਗਤ ਕੀਤਾ ਗਿਆ।

ਸਿੱਖ ਸੰਗਤ ਵੱਲੋਂ ਭਰਵਾਂ ਸਵਾਗਤ ਕਰਨ ‘ਤੇ ਸਿਰਸਾ ਵੱਲੋਂ ਸਭ ਦਾ ਦਿਲੋਂ ਧੰਨਵਾਦ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਨੇ ਪਾਰਲੀਮੈਂਟ ‘ਚ ਚੁੱਕਿਆ ਮਗਨਰੇਗਾ ਮਜ਼ਦੂਰਾਂ ਦੀ ਦਿਹਾੜੀ ਦਾ ਮੁੱਦਾ

ਓਵਰ-ਸਪੀਡ ਕਾਰ ਦਰਖਤ ਨਾਲ ਵੱਜੀ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ