ਸਿੰਘੂ ਬਾਰਡਰ ‘ਤੇ ਕਿਸਾਨਾਂ ਵਲੋਂ ਬਣਾਏ ਮਕਾਨਾਂ ਨੂੰ ਲੱਗੀ ਅੱਗ, ਸ਼ਰਾਰਤ ਦਾ ਖਦਸ਼ਾ

ਸਿੰਘੂ ਬਾਰਡਰ , 15 ਅਪ੍ਰੈਲ 2021 – ਸਿੰਘੂ ਬਾਰਡਰ ‘ਤੇ ਰਸੋਈ ਢਾਬੇ ਦੇ ਕੋਲ ਕਿਸਾਨਾਂ ਦੀਆਂ ਬਣਾਏ ਤੰਬੂਆਂ ਨੂੰ ਅੱਗ ਲੱਗਣ ਦੀ ਖਬਰ ਹੈ। ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ‘ਚ ਕਿਸਾਨਾਂ ਵਲੋਂ ਬਣਾਏ ਆਰਜੀ ਮਕਾਨਾਂ ਨੂੰ ਅੱਗ ਲੱਗ ਗਈ। ਚਸ਼ਮਦੀਦ ਲੋਕਾਂ ਅਨੁਸਾਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅੱਗ ਲਗਾਈ ਅਤੇ ਫ਼ਰਾਰ ਹੋ ਗਏ। ਇਸ ਘਟਨਾ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਅਤੇ ਕਿਸਾਨਾਂ ਦੀ ਰੋਜ਼ਾਨਾ ਵਰਤੋਂ ਵਾਲਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਹੈ।

ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੋਸ਼ ਲਾਏ ਕਿ ਇਹ ਸਰਕਾਰ ਦੀ ਚਾਲ ਹੈ ਅਤੇ ਕਿਸਾਨ ਮੋਰਚੇ ਦੇ 14 ਅਪ੍ਰੈਲ ਵਾਲੇ ਪ੍ਰੋਗਰਾਮ ਤੋਂ ਘਬਰਾ ਕੇ ਜਾਣ ਬੁੱਝ ਕੇ ਅੱਗ ਲਾਈ ਹੈ। ਘਟਨਾ ਸਥਾਨ ‘ਤੇ ਕਿਸਾਨ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਸਮੇਤ ਵੱਖ-ਵੱਖ ਆਗੂਆਂ ਨੇ ਪਹੁੰਚ ਕੇ ਸ਼ਾਂਤੀ ਪੂਰਵਕ ਚੱਲ ਰਹੇ ਅੰਦੋਲਨ ਦਾ ਮਾਹੌਲ ਖ਼ਰਾਬ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਨਿਖੇਧੀ ਕੀਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੇ 2 ਲੱਖ ਲੋਕਾਂ ਨੂੰ ਰੋਜ਼ਾਨਾ ਲੱਗੇਗਾ ਕੋਰੋਨਾ ਦਾ ਟੀਕਾ

ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ