ਲੁਧਿਆਣਾ, 13 ਫਰਵਰੀ 2021 – ਲੁਧਿਆਣਾ ਦੇ ਵਿਚ ਸੱਤ ਸਾਲ ਦੀ ਬੱਚੀ ਦੇ ਨਾਲ ਹੋਏ ਬਲਾਤਕਾਰ ਦਾ ਮਾਮਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ, ਪੁਲਿਸ ਵੱਲੋਂ ਬੱਚੀ ਦੇ ਭਰਾ ਨੂੰ ਬਲਾਤਕਾਰ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਪਰ ਪਰਿਵਾਰ ਲਗਾਤਾਰ ਇਸ ਦਾ ਵਿਰੋਧ ਕਰ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ, ਇਸੇ ਮਾਮਲੇ ਨੂੰ ਲੈ ਕੇ ਅੱਜ ਸਪੈਸ਼ਲ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਰਜਿੰਦਰ ਸਿੰਘ ਵਿਸ਼ੇਸ਼ ਤੌਰ ਤੇ ਲੁਧਿਆਣਾ ਪਹੁੰਚੇ ਅਤੇ ਉਨ੍ਹਾਂ ਨੇ ਪਰਿਵਾਰ ਦੇ ਨਾਲ ਅਤੇ ਬੱਚੀ ਦੇ ਨਾਲ ਮੁਲਾਕਾਤ ਕੀਤੀ, ਬੱਚੀ ਸਪੈਸ਼ਲ ਹੋਣ ਕਰਕੇ ਉਨ੍ਹਾਂ ਨੇ ਕਿਹਾ ਕਿ ਉਹ ਗੱਲਬਾਤ ਕਰਨ ਲਈ ਪਹੁੰਚੇ ਸਨ ਅਤੇ ਪੁਲਿਸ ਵੱਲੋਂ ਉਹਨਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਉਨ੍ਹਾਂ ਕਿਹਾ ਕਿ ਬੱਚੀ ਦੀ ਕੌਂਸਲਿੰਗ ਵੀ ਲਗਾਤਾਰ ਹੋ ਰਹੀ ਹੈ।
ਰਜਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਆਪਣੇ ਬੇਟੇ ਦੇ ਬੇਕਸੂਰ ਹੋਣ ਦਾ ਖਦਸ਼ਾ ਹੈ ਇਸ ਕਰਕੇ ਉਹਨਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਦੀ ਦੇਖ-ਰੇਖ ਵਿਚ ਇਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਸੀਨੀਅਰ ਅਫਸਰਾਂ ਨੂੰ ਤੈਨਾਤ ਕੀਤਾ ਗਿਆ ਹੈ, ਉਨ੍ਹਾਂ ਕਿਹਾ ਕਿ ਬੱਚੀ ਨੂੰ ਮਾਲੀ ਮਦਦ ਦੇਣ ਲਈ ਕਮਿਸ਼ਨ ਵੱਲੋਂ ਸਿਫਾਰਿਸ਼ ਕਰ ਦਿੱਤੀ ਗਈ ਹੈ ਅਤੇ 4 ਤੋਂ 7 ਲੱਖ ਰੁਪਏ ਤੱਕ ਦੀ ਬੱਚੀ ਨੂੰ ਮਦਦ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਬੱਚੀ ਦੇ ਪਰਿਵਾਰ ਨਾਲ ਅਤੇ ਬੱਚੀ ਦਾ ਹਾਲ ਵੀ ਉਹਨਾਂ ਨੇ ਜਾਣਿਆ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਿਸੇ ਤੇ ਸ਼ੱਕ ਤਾਂ ਨਹੀਂ ਹੈ ਪਰ ਫਿਰ ਵੀ ਪਰਿਵਾਰ ਦੀ ਤਸੱਲੀ ਲਈ ਮਾਮਲੇ ਦੀ ਜਾਂਚ ਐਸ ਆਈ ਟੀ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਦੇ ਵਿਚ ਜੁਰਮ ਵਧ ਹੋਣ ਦਾ ਕਾਰਨ ਪਰਵਾਸੀਆਂ ਦੀ ਤਦਾਦ ਵਧੇਰੇ ਹੋਣਾ ਵੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਹੀ ਕਮਿਸ਼ਨ ਵੱਲੋਂ ਕੰਮ ਕੀਤਾ ਜਾ ਰਿਹਾ ਹੈ।