ਕਿਸਾਨਾਂ ਦੀ SKM ਨਹੀਂ ਲੜੇਗੀ ਚੋਣਾਂ, ਝੂਠ ਫੈਲਾਉਣ ਵਾਲਿਆਂ ਤੋਂ ਬਚੋ ਤੇ ਪੜ੍ਹੋ ਸੱਚ…

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 2022 ਵਿੱਚ ਕਿਸਾਨ ਜਥੇਬੰਦੀਆਂ ਦੇ ਹਿੱਸਾ ਲੈਣ ਨੂੰ ਚੱਲ ਰਹੀਆਂ ਚਰਚਾਵਾਂ ਵਿੱਚ ਸੰਯੁਕਤ ਕਿਸਾਨ ਮੋਰਚੇ (SKM) ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ (SKM) ਪੰਜਾਬ ਅਸੈੰਬਲੀ ਚੋਣਾਂ 2022 ਨਹੀਂ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨਪਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ‘ਤੇ ਬਣਿਆ ਇੱਕ ਧੜਾ ਹੈ। ਜਿਸ ਵਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ।

ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋਂ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬਚਦੀਆਂ ਮੰਗਾਂ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ। ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਧੜੇ ਵਿੱਚ ਚੋਣਾਂ ਲਈ ਸਾਂਝੇ ਤੌਰ ‘ਤੇ ਜਾਣ ਵਿੱਚ ਸਹਿਮਤੀ ਨਹੀਂ ਬਣੀ ਹੈ। ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾਂ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀਂ ਵਰਤਣਗੇ। ਅਜਿਹਾ ਕਰਨ ‘ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

ਆਗੂਆਂ ਨੇ ਸਪੱਸ਼ਟ ਕੀਤਾ ਕਿ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਦਰਸ਼ਨਪਾਲ), ਬੀ.ਕੇ.ਯੂ. ਕ੍ਰਾਂਤੀਕਾਰੀ (ਸੁਰਜੀਤ ਫੂਲ), ਬੀ.ਕੇ.ਯੂ ਸਿੱਧੂਪੁਰ (ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ (ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ (ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ (ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ (ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ (ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ (ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈਂਡ ਲਿਆ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਕਰਨ ਵਾਲੇ ਦੀ ਜਾਣਕਰੀ ਦਿਓ 5 ਲੱਖ ਲੈ ਜਾਓ, SGPC ਨੇ ਕੀਤਾ ਵੱਡਾ ਐਲਾਨ

ਤੜਕੇ ਹੋਇਆ ਵੱਡਾ ਹਾਦਸਾ, ਬੱਸਾਂ ਦੀ ਆਪਸੀ ਭਿਆਨਕ ਟੱਕਰ ‘ਚ ਮਾਰੇ ਗਏ 5 ਲੋਕ