ਪਹਿਲੀ ਵਾਰ ਸੋਹਣਾ-ਮੋਹਨਾ ਪਾਉਣਗੇ ਵੋਟ, ਇੱਕ ਸ਼ਰੀਰ ਤੇ ਪੈਣਗੀਆਂ 2 ਵੋਟਾਂ

ਚੋਣ ਕਮਿਸ਼ਨ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ‘ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।

ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ ‘ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।

ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ – ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’। ਡਾ. ਰਾਜੂ ਨੇ ‘ਨੋਅ ਯੂਅਰ ਕੈਂਡੀਡੇਟ’ ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸ ਖਿਲਾਫ਼ ਨਸ਼ੇ ਦਾ ਤੇ ਕਿਸ ਖਿਲਾਫ਼ ਬਲਾਤਕਾਰ ਦਾ ਇਲਜ਼ਾਮ, ਉਮੀਦਵਾਰ ਨੂੰ ਸਭ ਦੱਸਣਾ ਪਵੇਗਾ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਪਹਿਲੇ ਦਿਨ 12 ਨਾਮਜ਼ਦਗੀਆਂ ਦਾਖਲ