ਕੀ ਤੁਸੀਂ ਵੀ ਕਰਵਾਇਆ ਸਰਕਾਰੀ ਮੁਫਤ ਇਲਾਜ ! ਕੀ ਤੁਹਾਡਾ ਵੀ ਬਣਿਆ ਮੁਫ਼ਤ ਇਲਾਜ ਲਈ ਈ-ਕਾਰਡ !

ਸਰਬੱਤ ਸਿਹਤ ਬੀਮਾ ਯੋਜਨਾ (ਐਸਐਸਬੀਵਾਈ) ਤਹਿਤ ਪਿਛਲੇ 2 ਸਾਲਾਂ ਦੌਰਾਨ 912.81 ਕਰੋੜ ਰੁਪਏ ਨਾਲ 8.06 ਲੱਖ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ। ਇਸ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਯੋਜਨਾ ਦੇ ਤੀਜੇ ਸਾਲ ਦੀ ਸੁਰੂਆਤ ਮੌਕੇ ਕਿਸਾਨ ਵਿਕਾਸ ਚੈਂਬਰ, ਮੋਹਾਲੀ ਵਿਖੇ ਆਯੋਜਿਤ ਸਮਾਗਮ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਸਿਹਤਮੰਦ ਪੰਜਾਬ ਦੇ ਨਿਰਮਾਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਸਰਬੱਤ ਸਿਹਤ ਬੀਮਾ ਯੋਜਨਾ ਦੇ ਪੰਜਾਬ ਵਿੱਚ ਲਾਗੂ ਹੋਣ ਉਪਰੰਤ 2 ਸਾਲ ਸਫ਼ਲਤਾਪੂਰਵਕ ਪੂਰੇ ਕਰ ਲਏ ਹਨ। ਉਨਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਟੀਚਾ ਸਿਹਤ ਸੇਵਾਵਾਂ ਦੀ ਸਪੁਰਦਗੀ ਇੱਕ ਖੇਤਰ ਤੋਂ ਹਰੇਕ ਲੋੜਵੰਦ ਮਰੀਜ਼ ਤੱਕ ਪਹੁੰਚਾਉਣਾ ਹੈ। ਬਲਬੀਰ ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੂਜੇ ਅਤੇ ਤੀਜੇ ਪੱਧਰ ਦੀਆਂ ਸਿਹਤ ਸੰਭਾਲ ਦੀਆਂ ਲੋੜਾਂ ਦੀ ਸਪੁਰਦਗੀ ਲਈ ਸੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ 8 ਲੱਖ ਤੋਂ ਵੱਧ ਲਾਭਪਾਤਰੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ। ਇਨਾਂ ਵਿੱਚੋਂ 13,940 ਮਰੀਜਾਂ ਦੇ ਦਿਲ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਗਏ।

ਇਸੇ ਤਰ੍ਹਾਂ 4,964 ਮਰੀਜਾਂ ਦੇ ਗੋਡੇ ਬਦਲਣ ਅਤੇ ਹਿੱਪ ਰਿਪਲੇਸਮੈਂਟ ਸਬੰਧੀ ਸਰਜਰੀਆਂ, 12,133 ਕੈਂਸਰ ਮਰੀਜਾਂ ਦਾ ਇਲਾਜ ਅਤੇ 2,03,175 ਮਰੀਜਾਂ ਦੇ ਡਾਇਲਸਿਸ ਦੇ ਨਾਲ ਨਾਲ ਹੋਰ ਬਿਮਾਰੀਆਂ ਦੇ ਇਲਾਜ ਵੀ ਮੁਫ਼ਤ ਮੁਹੱਈਆ ਕਰਵਾਏ ਗਏ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 2 ਸਾਲਾਂ ਵਿੱਚ ਇਸ ਸਕੀਮ ਅਧੀਨ 71 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਈ-ਕਾਰਡ ਜਾਰੀ ਕੀਤੇ ਗਏ। ਯੋਗ ਲਾਭਪਾਤਰੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰੀ ਹਸਪਤਾਲਾਂ ਅਤੇ ਵੱਡੇ ਪ੍ਰਾਈਵੇਟ ਹਸਪਤਾਲਾਂ ਸਮੇਤ 898 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ।

ਇਨਾਂ ਸੂਚੀਬੱਧ ਹਸਪਤਾਲਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਲਗਭਗ 1579 ਇਲਾਜ ਪੈਕੇਜ ਨਕਦ ਰਹਿਤ ਮੁਹੱਈਆ ਕਰਵਾਏ ਗਏ ਹਨ ਅਤੇ ਕੋਵਿਡ -19 ਨੂੰ ਵੀ ਇਸ ਸਕੀਮ ਅਧੀਨ ਕਵਰ ਕੀਤਾ ਗਿਆ ਹੈ। ਉਨਾਂ ਸਟੇਟ ਹੈਲਥ ਏਜੰਸੀ ਦੀ ਟੀਮ ਨੂੰ ਯੋਜਨਾ ਦੀ ਸੁਰੂਆਤ ਤੋਂ ਦੋ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ ਸੂਬੇ ਦੇ ਸਭ ਤੋਂ ਗਰੀਬ ਅਤੇ ਕਮਜੋਰ ਆਬਾਦੀ ਤੱਕ ਪਹੁੰਚ ਕਰਨ ਲਈ ਕੀਤੇ ਗਏ ਯਤਨਾਂ ਅਤੇ ਸਖ਼ਤ ਮਿਹਨਤ ਵਾਸਤੇ ਵਧਾਈ ਦਿੱਤੀ। ਉਹਨਾਂ ਜੋਰ ਦੇ ਕੇ ਕਿਹਾ ਕਿ ਇਸ ਸਾਲ ਐਸ.ਐਸ.ਬੀ.ਵਾਈ. ਨੈਟਵਰਕ ਅਤੇ ਸੇਵਾਵਾਂ ਨੂੰ ਹੋਰ ਆਬਾਦੀ ਤੱਕ ਪਹੁੰਚਾਉਣ ‘ਤੇ ਧਿਆਨ ਕੇਂਦਰਤ ਹੋਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਸਮਾਜਿਕ-ਆਰਥਿਕ ਜਾਤੀ ਜਨਗਣਨਾ 2011 ਵਿੱਚ ਸੂਚੀਬੱਧ ਪਰਿਵਾਰਾਂ, ਜੇ ਫਾਰਮ ਧਾਰਕ ਕਿਸਾਨਾਂ ਅਤੇ ਸ਼ੁਗਰਕੇਨ ਵੇਅਮੈਂਟ ਸਲਿੱਪ ਧਾਰਕਾਂ, ਰਜਿਸਟਰਡ ਉਸਾਰੀ ਕਾਮਿਆਂ, ਛੋਟੇ ਵਪਾਰੀਆਂ ਅਤੇ ਪੀਲੇ ਕਾਰਡ ਧਾਰਕਾਂ ਜਾਂ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ। ਉਨਾਂ ਇਸ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਨਜਦੀਕੀ ਸੂਚੀਬੱਧ ਹਸਪਤਾਲ, ਸੀਐਸਸੀ ਕੇਂਦਰ, ਸੇਵਾ ਕੇਂਦਰ ਜਾਂ ਵਿਭਾਗ ਦੀ ਵੈਬਸਾਈਟ ‘ਤੇ ਜਾ ਕੇ ਆਪਣੇ ਕਾਰਡ ਬਣਾਉਣ ਲਈ ਅਪੀਲ ਵੀ ਕੀਤੀ। ਇਸ ਮੌਕੇ ਪ੍ਰਮੁੱਖ ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ, ਆਲੋਕ ਸ਼ੇਖਰ ਨੇ ਕਿਹਾ ਕਿ ਸੂਬੇ ਦੇ ਲਗਭਗ 40 ਲੱਖ ਯੋਗ ਪਰਿਵਾਰਾਂ ਜੋ ਕਿ ਆਬਾਦੀ ਦਾ 65 ਫ਼ੀਸਦ ਹਿੱਸਾ ਹਨ।

ਉਹਨਾਂ ਨੂੰ ਮੁੱਢਲੀਆਂ, ਦੂਜੇ ਅਤੇ ਤੀਜੇ ਪੱਧਰ ਦੀਆਂ ਮਲਟੀਸਪੈਸ਼ਲਿਸਟ ਹਸਪਤਾਲਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਨਾਲ-ਨਾਲ ਯੂਨੀਵਰਸ ਹੈਲਥ ਕਵਰੇਜ ਦੇ ਸੰਯੁਕਤ ਰਾਸਟਰ ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਵੱਲ ਸੂਬੇ ਦੀ ਪ੍ਰਗਤੀ ਨੂੰ ਹੋਰ ਤੇਜ ਕੀਤਾ ਜਾਵੇਗਾ। ਹੁਣ ਤੱਕ ਕੀਤੇ ਕਾਰਜਾਂ ਬਾਰੇ ਦੱਸਦਿਆਂ ਸਟੇਟ ਹੈਲਥ ਏਜੰਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੁਮਾਰ ਰਾਹੁਲ ਨੇ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਨੇ ਹਸਪਤਾਲਾਂ ਵਿੱਚ 8 ਲੱਖ ਮਰੀਜ਼ਾਂ ਦੀ ਭਰਤੀ ਸਮੇਤ ਕਈ ਮੀਲ ਪੱਥਰ ਸਥਾਪਤ ਕੀਤੇ। ਉਹਨਾਂ ਅੱਗੇ ਕਿਹਾ ਕਿ ਇਹ ਦੱਸਦਿਆਂ ਖੁਸੀ ਹੋ ਰਹੀ ਹੈ ਕਿ 23 ਜਿਿਲਆਂ ਦੇ 898 ਹਸਪਤਾਲਾਂ ਦੇ ਨੈੱਟਵਰਕ ਰਾਹੀਂ 912 ਕਰੋੜ ਰੁਪਏ ਨਾਲ 8.06 ਲੱਖ ਮਰੀਜ਼ਾਂ ਦੀ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਉਹਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹ ਵਾਰਡਰ ਅਤੇ ਮੈਟਰਨ ਦੇ ਪੇਪਰ ਦੀਆਂ ਤਿਆਰੀਆਂ ਮੁਕੰਮਲ, 2 ਲੱਖ ਤੋਂ ਜਿਆਦਾ ਨੇ ਕੀਤਾ ਅਪਲਾਈ

DSGMC ਦੀਆਂ 46 ‘ਚੋਂ 27 ਸੀਟਾਂ ਸ਼੍ਰੋਮਣੀ ਅਕਾਲੀ ਦਲ ਨੇ ਜਿੱਤੀਆਂ ਪਰ ਮਨਜਿੰਦਰ ਸਿਰਸਾ ਹਾਰੇ