ਮੁੱਖ ਚੋਣ ਅਫਸਰ ਵੱਲੋਂ ਡਿਊਟੀ ‘ਚ ਕੁਤਾਹੀ ਕਰਨ ਬਦਲੇ ਸਬ ਇੰਸਪੈਕਟਰ ਮੁਅੱਤਲ, ਨਵਾਂ ਇੰਸਪੈਕਟਰ ਨਿਯੁਕਤ ਕੀਤਾ

  • ਇੰਸਪੈਕਟਰ, ਕੁਲਵੰਤ ਸਿੰਘ, ਐਸ.ਐਚ.ਓ, ਸ਼ਿਮਲਾਪੁਰੀ, ਨਿਯੁਕਤ
  • ਡਿਊਟੀ ਵਿਚ ਕੁਤਾਹੀ ਕਰਨ ਬਦਲੇ ਸਬ ਇੰਸਪੈਕਟਰ ਲਾਭ ਸਿੰਘ ਮੁਅੱਤਲ

ਚੰਡੀਗੜ੍ਹ, 9 ਫਰਵਰੀ 2022 – ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਇੱਕ ਹੁਕਮ ਜਾਰੀ ਕਰਕੇ ਇੰਸਪੈਕਟਰ,ਕੁਲਵੰਤ ਸਿੰਘ, ਨੰਬਰ 51/ਪੀ.ਆਰ ਨੂੰ ਲੁਧਿਆਣਾ ਜਿਲ੍ਹਾਂ ਦੇ ਸ਼ਿਮਲਾਪੁਰੀ, ਥਾਣੇ ਦਾ ਐਸ.ਐਚ.ਓ, ਨਿਯੁਕਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਦਫ਼ਤਰੀ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਤੇ ਲੋਕ ਇਨਸਾਫ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਦੌਰਾਨ ਮੌਕੇ ਤੇ ਤਾਇਨਾਤ ਸਬ ਇੰਸਪੈਕਟਰ ਲਾਭ ਸਿੰਘ 553-ਜੇ.ਜੀ.ਐੱਨ ਵੱਲੋਂ ਡਿਊਟੀ ਵਿਚ ਕੁਤਾਹੀ ਕਰਦਿਆਂ ਸਥਿਤੀ ਨੂੰ ਸਹੀ ਤਰੀਕੇ ਨਾਲ ਨਹੀਂ ਸੰਭਾਲਿਆ ਗਿਆ ਜਿਸ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਹੋਈ ਹੈ।

ਜਿਸ ਦੇ ਚਲਦਿਆਂ ਸਬ ਇੰਸਪੈਕਟਰ ਲਾਭ ਸਿੰਘ ਨੂੰ ਤੁਰੰਤਮੁਅੱਤਲ ਕਰਦਿਆਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਉਸ ਖ਼ਿਲਾਫ਼ ਵਿਭਾਗੀ ਜਾਂਚ ਵੀ ਆਰੰਭ ਕਰ ਦਿੱਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

21 IAS ਅਤੇ ਤਿੰਨ HCS ਅਫਸਰਾਂ ਦੀਆਂ ਬਦਲੀਆਂ

ਕਾਂਗਰਸ ਨੇ ਜਾਤੀ ਲੀਹਾਂ ਦੇ ਅਧਾਰ ‘ਤੇ ਮੁੱਖ ਮੰਤਰੀ ਦਾ ਐਲਾਨ ਕਰਕੇ ਵੱਡੀ ਗਲਤੀ ਕੀਤੀ – ਕੈਪਟਨ ਅਮਰਿੰਦਰ