ਸੁਖਬੀਰ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਟਿਕਟ ਵੰਡ ਨੂੰ ਲੈ ਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਵਿਰੋਧ ਜਤਾਇਆ ਜਾ ਰਿਹਾ ਸੀ। ਸਿਕੰਦਰ ਸਿੰਘ ਮਲੂਕਾ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ ਜਿਸ ਕਾਰਨ ਉਹਨਾਂ ਦੇ ਘਰ ਸੁਖਬੀਰ ਬਾਦਲ ਓਹਨਾਂ ਨੂੰ ਮਨਾਉਣ ਲਈ ਪਹੁੰਚੇ। ਇਸ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਅਤੇ ਉਹਨਾਂ ਦੇ ਪੁੱਤਰ ਲਈ ਵੱਡੇ ਐਲਾਨ ਕੀਤੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਾਮਪੁਰਾ ਫੂਲ ਤੋਂ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ।
ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨੂੰ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਸਕੱਤਰ ਗਰੁੱਪ ਵਿੱਚ ਸ਼ਾਮਲ ਕੀਤਾ। ਗੁਰਪ੍ਰੀਤ ਸਿੰਘ ਮਲੂਕਾ ਵੀ ਲੰਮੇ ਸਮੇਂ ਤੋਂ ਪਾਰਟੀ ਲਈ ਜੂਝਦੇ ਰਹੇ ਹਨ, ਹੇਠਲੇ ਪੱਧਰ ਤੋਂ ਕੰਮ ਕਰਦੇ ਰਹੇ ਹਨ। ਸਿਕੰਦਰ ਸਿੰਘ ਮਲੂਕਾ ਅਤੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਵੱਡੀ ਜਿੰਮੇਦਾਰੀਆਂ ਸੌਂਪਣ ਦੇ ਨਾਲ ਨਾਲ ਸੁਖਬੀਰ ਬਾਦਲ ਨੇ ਸਤਨਾਮ ਸਿੰਘ ਭਾਈਰੂਪਾ ਅਤੇ ਨਰੇਸ਼ ਕੁਮਾਰ ਸੀ.ਏ. ਨੂੰ ਪਾਰਟੀ ਦੀ ਪੀ.ਏ.ਸੀ. ਦਾ ਮੈਂਬਰ ਬਣਾਉਣ ਦਾ ਵੀ ਐਲਾਨ ਕੀਤਾ। ਇਸ ਸਭ ਦੀ ਜਾਣਕਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵੀਟਰ ਅਕਾਊਂਟ ‘ਤੇ ਦਿੱਤੀ।
ਸਿਕੰਦਰ ਸਿੰਘ ਮਲੂਕਾ ਲਗਾਤਾਰ ਮੋੜ ਮੰਡੀ ਸੀਟ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਸਨ। ਸੁਖਬੀਰ ਸਿੰਘ ਬਾਦਲ ਲਗਾਤਾਰ ਪੰਜਾਬ ਦੌਰੇ ‘ਤੇ ਚੱਲ ਰਹੇ ਸਨ ਜਿਸ ਕਾਰਨ ਓਹਨਾਂ ਦੀ ਮੁਲਾਕਾਤ ਪਹਿਲਾਂ ਸਿਕੰਦਰ ਸਿੰਘ ਮਲੂਕਾ ਨਹੀਂ ਹੋਈ। ਸ਼ਨੀਵਾਰ ਨੂੰ ਸਿਕੰਦਰ ਸਿੰਘ ਮੁਲਕ ਦੇ ਘਰ ਖੁਦ ਸੁਖਬੀਰ ਬਾਦਲ ਪਹੁੰਚੇ ਕਿਉਂਕਿ ਪੰਜਾਬ ਦੀ ਗੱਲ ਯਾਤਰਾ ਨੂੰ ਓਹਨਾਂ ਨੇ 6 ਦਿਨ ਲਈ ਮੁਲਤਵੀ ਕੀਤਾ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ