ਚੰਡੀਗੜ੍ਹ, 26 ਜੂਨ 2021 – ਸੁਖਬੀਰ ਸਿੰਘ ਬਾਦਲ ਚੰਡੀਗੜ੍ਹ ਪੁਲਿਸ ਇੰਸਟੀਟਿਊਟ ਪਹੁੰਚੇ ਹਨ। ਜਿੱਥੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐੱਸ. ਆਈ. ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ 2015 ਨੂੰ ਹੋਈ ਪੁਲਸ ਫਾਇਰਿੰਗ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਉਸ ਸਮੇਂ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਸਨ।
ਇਸ ਤੋਂ ਪਹਿਲਾਂ ਐਸ. ਆਈ. ਟੀ. ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ। ਐੱਸ. ਆਈ. ਟੀ. ਸੈਕਟਰ -4 ਸਥਿਤ ਬਾਦਲ ਦੇ ਸਰਕਾਰੀ ਫਲੈਟ ’ਚ ਪਹੁੰਚੀ ਅਤੇ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਗਈ।