ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨੌਜਵਾਨ ਆਗੂ ਮਿੱਢੂ ਖੇੜਾ ਦਾ ਗੋਲੀਆਂ ਮਾਰਕੇ ਕਤਲ ਕੀਤਾ ਗਿਆ ਸੀ। CCTV ਵੀਡੀਓ ਵਿੱਚ ਘਟਨਾ ਪੂਰੀ ਕੈਦ ਹੋਈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਿੱਢੂ ਖੇੜਾ ਦੇ ਘਰ ਪਹੁੰਚੇ। ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਨਾਲ ਹੀ ਕਿਹਾ ਕਿ ਇਸ ਮਾਮਲੇ ਦੀ ਪਾਰਟੀ ਪੂਰੀ ਪੈਰਵਾਈ ਕਰੇਗੀ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਇਹ ਹਮਲਾ ਮਿੱਢੂ ਖੇੜਾ ‘ਤੇ ਨਹੀਂ ਪੂਰੀ ਪਾਰਟੀ ‘ਤੇ ਹੋਇਆ ਹੈ। ਪੰਜਾਬ ਸਰਕਾਰ ਨੂੰ ਜਵਾਬ ਦੇਹ ਹੋਣਾ ਚਾਹੀਦਾ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਦੀ ਸਥਿਤੀ ਖਰਾਬ ਕਿਉਂ ਹੋ ਰਹੀ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ