ਪੜ੍ਹੋ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਸੁਪਰੀਮ ਕੋਰਟ ਦਾ ਕੀ ਫੈਸਲਾ ਆਇਆ ?

ਨਵੀਂ ਦਿੱਲੀ, 20 ਜਨਵਰੀ 2021 – 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਬਾਰੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਜਿਸ ‘ਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਿਸਾਨਾਂ ਵੱਲੋਂ ਦਿੱਲੀ ਅੰਦਰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਬਾਰੇ ਕੋਈ ਵੀ ਫੈਸਲਾ ਨਹੀਂ ਦੇਣਗੇ।

ਕੋਰਟ ਨੇ ਕਿਹਾ ਕਿ ਇਹ ਦਿੱਲੀ ਪੁਲਿਸ ਦਾ ਮਾਮਲਾ ਹੈ ਤੇ ਪੁਲਿਸ ਨੂੰ ਆਪਣੇ ਅਧਿਕਾਰ ਖੇਤਰ ਦੇ ਮੱਦੇਨਜ਼ਰ ਕੋਈ ਵੀ ਫੈਸਲਾ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਖਿਲਾਫ ਦਾਇਰ ਪਟੀਸ਼ਨ ਨੂੰ ਵਾਪਸ ਲਿਆ ਜਾਵੇ।

ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਬਾਰੇ ਬਣੀ ਕਮੇਟੀ ’ਤੇ ਸਵਾਲ ਚੁੱਕਣ ਠੀਕ ਨਹੀਂ ਹੈ। ਉਹ ਸਾਰੇ ਆਪਣੇ ਖੇਤਰਾਂ ਵਿਚ ਮਾਹਿਰ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਮੋਰਚੇ ਲਈ ਅੱਜ ਵੱਡਾ ਦਿਨ

ਪੜ੍ਹੋ ਕਿਸਾਨ ਪਰੇਡ ਬਾਰੇ ਦਿੱਲੀ ਪੁਲਿਸ ਨਾਲ ਕਿਸਾਨਾਂ ਦੀ ਮੀਟਿੰਗ ਦਾ ਕੀ ਨਤੀਜਾ ਰਿਹਾ ?