ਚੰਡੀਗੜ੍ਹ, 26 ਜਨਵਰੀ 2021 – ਦਿੱਲੀ ‘ਚ ਲਾਲ ਕਿਲੇ ‘ਤੇ ਝੰਡਾ ਲਹਿਰਾਏ ਜਾਣ ਦੀ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨਿੰਦਿਆ ਕੀਤੀ ਹੈ ਅਤੇ ਕਿਹਾ ਹੈ ਕਿ ਕੁਝ ਤੱਤਾਂ ਦੁਆਰਾ ਕੀਤੀ ਅਜਿਹੀ ਹਿੰਸਾ ਅਸਵੀਕਾਰਨਯੋਗ ਹੈ। ਸ਼ਰਾਰਤੀ ਤੱਤਾਂ ਵੱਲੋਂ ਕੀਤੀ ਗਈ ਇਹ ਕਾਰਵਾਈ ਇਹ ਸ਼ਾਂਤਮਈ ਨਾਲ ਵਿਰੋਧ ਕਰ ਰਹੇ ਕਿਸਾਨਾਂ ‘ਤੇ ਵੀ ਸਵਾਲ ਚੁੱਕਣ ਦਾ ਮੌਕਾ ਦੇਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਲੀਡਰਾਂ ਨੇ ਆਪਣੇ ਆਪ ਨੂੰ ਇਸ ਘਟਨਾ ਤੋਂ ਵੱਖ ਕਰ ਲਿਆ ਹੈ ਅਤੇ ਟਰੈਕਟਰ ਰੈਲੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਸਾਰੇ ਜ਼ਿੰਮੇਵਾਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਨੂੰ ਖਾਲੀ ਕਰਕੇ ਸਰਹੱਦਾਂ ‘ਤੇ ਵਾਪਸ ਜਾਣ।

