ਤੀਰਥ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਦੇਹਰਾਦੂਨ, 10 ਮਾਰਚ 2021 – ਬੀਜੇਪੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਤੀਰਥ ਸਿੰਘ ਰਾਵਤ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅੱਜ ਦੇਹਰਾਦੂਨ ‘ਚ ਭਾਜਪਾ ਦੇ ਵਿਧਾਇਕ ਦਲ ਦੀ ਬੈਠਕ ਹੋਈ, ਜਿਸ ਦੌਰਾਨ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ। ਕਿਹਾ ਜਾ ਰਿਹਾ ਹੈ ਕਿ ਤੀਰਥ ਸਿੰਘ ਅੱਜ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਸਕਦੇ ਹਨ।

ਤੀਰਥ ਸਿੰਘ ਰਾਵਤ ਉਤਾਰਖੰਡ ਦੇ ਪੌੜੀ ਗੜ੍ਹਵਾਲ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਉਹ ਉਤਰਾਖੰਡ ‘ਚ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪਾਰਟੀ ਦੇ ਵਿਧਾਇਕਾਂ ਵਲੋਂ ਪ੍ਰਗਟਾਈ ਗਈ ਨਾਰਾਜ਼ਗੀ ਤੋਂ ਬਾਅਦ ਬੀਤੇ ਦਿਨ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ‘ਚ ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼

ਬੀਬੀ ਜਗੀਰ ਕੌਰ ਨੇ ਹਰਜੀਤ ਗਰੇਵਾਲ ਨੂੰ ਕੀਤਾ Reply, ਪੜ੍ਹੋ ਕੀ ਕਿਹਾ ?