ਲੋਕਤੰਤਰ ਦੀ ਮਜ਼ਬੂਤੀ ਲਈ ਟਰਾਂਸਜੈਂਡਰਾਂ ਨੂੰ ਚੋਣਾਂ ਵਿੱਚ ਵੋਟ ਦੇਣ ਲਈ ਸੱਦਾ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਟਰਾਂਸਜੈਂਡਰਾਂ ਨੂੰ ਸਮਾਜ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਟਰਾਂਸਜੈਂਡਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ ਹੈ। ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਇੱਕ ਵਰਚੁਅਲ ਮੀਟਿੰਗ ਕਰਕੇ ਯੋਗ ਟਰਾਂਸਜੈਂਡਰ ਵੋਟਰਾਂ ਦੇ 100 ਫੀਸਦੀ ਨਾਮਾਂਕਣ ਲਈ ਰਣਨੀਤੀ ਤਿਆਰ ਕਰਨ ਦੀ ਗੱਲ ਆਖੀ ਹੈ ਤਾਂ ਜੋ ਉਹ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਮਸਫਰ ਟਰੱਸਟ ਤੋਂ ਯਸਵਿੰਦਰ ਸਿੰਘ ਅਤੇ ਮਨੋਜ ਬੈਂਜਵਾਲ, ਨੈਟਰੀਚ ਤੋਂ ਸਮਿ੍ਰਤੀ ਅਚਾਰੀਆ ਅਤੇ ਅਰਚਨਾ ਸੈਟੀ ਅਤੇ ਮਾਨਸਾ ਫਾਊਂਡੇਸਨ ਤੋਂ ਮੋਹਿਨੀ ਮਹੰਤ ਅਤੇ ਮਦਨ ਨੇ ਮੀਟਿੰਗ ਵਿੱਚ ਹਿੱਸਾ ਲਿਆ।

ਸੀ.ਈ.ਓ. ਡਾ. ਰਾਜੂ ਨੇ ਹਰੇਕ ਜ਼ਿਲੇ ਵਿੱਚ ਟਰਾਂਸਜੈਂਡਰ ਭਾਈਚਾਰੇ ਨਾਲ ਸਬੰਧਤ ਜ਼ਿਲਾ ਕੋਆਰਡੀਨੇਟਰ ਨਿਯੁਕਤ ਕਰਨ ਦਾ ਸੁਝਾਅ ਦਿੱਤਾ, ਜੋ ਟਰਾਂਸਜੈਂਡਰਾਂ ਵੋਟਰਾਂ ਦੇ ਵੋਟਰ ਆਈ.ਡੀ. ਕਾਰਡ ਬਣਾਉਣ ਵਿੱਚ ਮਦਦ ਕਰਨਗੇ ਅਤੇ ਉਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸਾਹਿਤ ਕਰਨਗੇ। ਉਨਾਂ ਭਰੋਸਾ ਦਿਵਾਇਆ ਕਿ ਟਰਾਂਸਜੈਂਡਰਾਂ ਨੂੰ ਆਪਣੇ ਵੋਟਰ ਆਈਡੀ ਕਾਰਡ ਬਣਾਉਣ ਵਿੱਚ ਕੋਈ ਮੁਸਕਲ ਨਹੀਂ ਆਵੇਗੀ, ਕਿਉਂਕਿ ਚੋਣ ਕਮਿਸਨ ਨੇ ਦਸਤਾਵੇਜਾਂ ਦੀ ਪ੍ਰਕਿਰਿਆ ਨੂੰ ਵੀ ਸਰਲ ਬਣਾ ਦਿੱਤਾ ਹੈ। ਪਤੇ ਦਾ ਸਬੂਤ ਨਾ ਹੋਣ ਦੀ ਸੂਰਤ ਵਿੱਚ ਟਰਾਂਸਜੈਂਡਰ ਸਿਰਫ ਅੰਡਰਟੇਕਿੰਗ ਦੇ ਕੇ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ।

ਡਾ. ਰਾਜੂ ਨੇ ਦੱਸਿਆ ਕਿ ਸਿਸਟਮੈਟਿਕ ਵੋਟਰਜ ਐਜੂਕੇਸਨ ਐਂਡ ਇਲੈਕਟੋਰਲ ਪਾਰਟੀਸੀਪੇਸਨ (ਸਵੀਪ) ਪ੍ਰੋਗਰਾਮ ਤਹਿਤ ਟਰਾਂਸਜੈਂਡਰਾਂ ਨੂੰ ਉਨਾਂ ਦੇ ਵੋਟਿੰਗ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ “ਇਸ ਵਾਰ ਅਸੀਂ ਥਰਡ ਜੈਂਡਰ ਦੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸਾਹਿਤ ਕਰਨ ਵਾਸਤੇ ’ਮਹਿਲਾ, ਪੁਰਸ ਅਤੇ ਟਰਾਂਸਜੈਂਡਰ, ਲੋਕਤੰਤਰ ਵਿੱਚ ਸਭ ਬਰਾਬਰ’ ਦੇ ਨਾਅਰੇ ਹੇਠ ਜਾਗਰੂਕਤਾ ਪੈਦਾ ਕਰ ਰਹੇ ਹਾਂ।“

ਡਾ. ਰਾਜੂ ਨੇ ਟਰਾਂਸਜੈਂਡਰ ਭਾਈਚਾਰੇ ਦੇ ਨੁਮਾਇੰਦਿਆਂ ਵੱਲੋਂ ਟਰਾਂਸਜੈਂਡਰ ਵੋਟਰਾਂ ਨੂੰ ਉਨਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਇੱਕ ਵਰਕਸਾਪ ਜਾਂ ਸੈਮੀਨਾਰ ਦਾ ਆਯੋਜਨ ਕਰਨ ਦੀ ਮੰਗ ਨੂੰ ਵੀ ਸਵੀਕਾਰ ਕੀਤਾ। ਦੱਸਣਯੋਗ ਹੈ ਕਿ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਬਲਾਕ ਪੱਧਰੀ ਅਧਿਕਾਰੀ (ਬੀ.ਐਲ.ਓ.) ਨਾਲ ਸੰਪਰਕ ਕਰ ਸਕਦੇ ਹਨ ਜਾਂ 1950 ’ਤੇ ਕਾਲ ਕਰ ਸਕਦੇ ਹਨ ਜਾਂ ਐਂਡਰਾਇਡ ਅਤੇ ਆਈਓਐਸ ’ਤੇ ਉਪਲਬਧ ਵੋਟਰ ਹੈਲਪਲਾਈਨ ਐਪਲੀਕੇਸਨ ਦੀ ਵਰਤੋਂ ਕਰ ਸਕਦੇ ਹਨ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਹ ਪੜ੍ਹੋ ‘ਆਸ਼ਾ ਵਰਕਰਾਂ ਤੇ ਮਿਡ ਡੇਅ ਮੀਲ ਵਰਕਰਾਂ’ ਲਈ ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਹਰ ਕੋਈ ਖੁਸ਼ !

ਬਾਦਲਾਂ ਕੋਲ ਪੰਜਾਬ ਲਈ ਦੂਰ-ਦੂਰ ਤੱਕ ਦ੍ਰਿਸ਼ਟੀ ਨਹੀਂ, ਇਹਨਾਂ ਦੀ ਹਾਲਤ ਤਰਸਯੋਗ : ਮਾਨ