170 ਉਮੀਦਵਾਰਾਂ ਨੂੰ ਰਜ਼ੀਆ ਸੁਲਤਾਨਾ ਨੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਮ੍ਰਿਤਕ ਕਰਮਚਾਰੀਆਂ ਦੇ 170 ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਹਨ। ਪੰਜਾਬ ਭਵਨ ਵਿਚ ਕਰਵਾਏ ਸਮਾਗਮ ਦੌਰਾਨ ਇਨਾਂ ਉਮੀਦਵਾਰਾਂ ਨੂੰ ਗਰੁੱਪ ਸੀ ਅਤੇ ਗਰੁੱਪ ਡੀ ਵਿਚ ਨੌਕਰੀ ਦਿੱਤੀ ਗਈ ਹੈ। ਨਵ ਨਿਯੁਕਤ ਉਮੀਦਵਾਰਾਂ ਨੂੰ ਸੰਬੋਧਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਜਿੱਥੇ ਸਭਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਤਨ-ਮਨ ਨਾਲ ਸੇਵਾ ਕਰਨ ਲਈ ਪ੍ਰੇਰਿਤ ਵੀ ਕੀਤਾ। ਉਨਾਂ ਕਿਹਾ ਕਿ ਸਾਰੇ ਉਮੀਦਵਾਰ ਹਲੀਮੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਅਦਾ ਕਰਨ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿਚ ਕੋਈ ਖੱਜਲ-ਖੁਆਰੀ ਤੇ ਸਮੱਸਿਆ ਨਾ ਆਵੇ।

ਕਾਬਿਲੇਗੌਰ ਹੈ ਕਿ ਕੁੱਲ ਉਮੀਦਵਾਰਾਂ ‘ਚੋਂ 15 ਜਣਿਆਂ ਨੂੰ ਟਰਾਂਸਪੋਰਟ ਵਿਭਾਗ ਵਿਚ ਕਲਰਕ (ਗੁਰੱਪ ਸੀ), 8 ਨੂੰ ਵਰਕਸ਼ਾਪ ਸਟਾਫ (ਗੁਰੱਪ ਸੀ) ਅਤੇ 84 ਉਮੀਦਵਾਰਾਂ ਨੂੰ ਗਰੁੱਪ ਡੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਬਾਕੀ ਉਮੀਦਵਾਰਾਂ ‘ਚੋਂ 7 ਨੂੰ ਕੋਆਪਰੇਟਿਵ ਸੋਸਾਇਟੀ ਪੰਜਾਬ ‘ਚ ਗਰੁੱਪ ਸੀ ਅਤੇ 35 ਨੂੰ ਗਰੁੱਪ ਡੀ ਵਿਚ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ 21 ਉਮੀਦਵਾਰਾਂ ਨੂੰ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ ਵਿਚ ਗਰੁੱਪ ਡੀ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਲਈ ਇੱਕ ਦਿਨ ਦਾ ਖਾਸ ਵਿਧਾਨ ਸਭਾ ਸੈਸ਼ਨ

ਨੌਜਵਾਨਾਂ ਲਈ ‘ਮੇਰਾ ਕੰਮ ਮੇਰਾ ਮਾਣ’ ਸਕੀਮ ਸ਼ੁਰੂ ਹੋਵੇਗੀ, ਪੜ੍ਹੋ ਕੀ ਹੋਣਗੇ ਫਾਇਦੇ