ਵਿਧਾਨ ਸਭਾ ਚੋਣਾਂ 2022 ਪੰਜਾਬ ਲਈ ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਦਸਿੱਆ ਕਿ ਭਾਰਤ ਚੋਮ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿੱਚ ਸੋਧ ਕਰਦੋ ਹੋਏ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਸੰਖਿਆ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।
ਉਹਨਾਂ ਦਸਿਆ ਕਿ ਉਮੀਦਵਾਰ ਲਈ ਨਾਮਜਦਗੀ ਪੱਤਰ ਸੀ.ਈ.ਉ./ਡੀ.ਈ.ਉ. ਦੀ ਵੈਬਸਾਇਟ ਤੇ ਵੀ ਉਪਲੰਬਧ ਕਰਵਾਇਆ ਗਿਆ ਹੈ ਜਿਸ ਨੂੰ ਉਮੀਦਵਾਰ ਔਨਲਾਈਨ ਭਰਨ ਉਪਰੰਤ ਪ੍ਰਿੰਟ ਐਫੀਡੈਵਟ ਜੋ ਕਿ ਨੋਟਰੀ ਵਲੋਂ ਤਸਦੀਕਸ਼ੁਦਾ ਐਫੀਡੈਵਟ ਨਾਲ ਨੱਥੀ ਕਰਕੇ ਜਮ੍ਹਾ ਕਰਵਾ ਸਕਦੇ ਹਨ। ਡਾ. ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਨਾਮਜਦਗੀ ਪੱਤਰ ਕਰਵਾਣ ਵਾਲੇ ਉਮੀਦਵਾਰਾਂ ਨੂੰ ਸਟੈਗਰਡ ਮੈਨਰ ਵਿੱਚ ਬੁਲਾ ਕੇ ਵੀ ਨਾਮਜਦਗੀ ਪੱਤਰ ਹਾਸਲ ਕਰ ਸਕਦੇ ਹਨ ਤਾਂ ਜੋ ਇੱਕ ਸਮੇਂ ਤੇ ਹੀ ਭੀੜ ਜਮ੍ਹਾ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਜਮਾਨਤ ਰਾਸ਼ੀ ਆਨਲਾਈਨ ਵਿਧੀ ਰਾਹੀਂ ਜਮ੍ਹਾਂ ਕਰਵਾ ਸਕਦਾ ਹੈ ਇਸ ਤੋਂ ਇਲਾਵਾ ਖਜ਼ਾਨੇ ਵਿੱਚ ਜਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਉਪਲੱਬਧ ਹੈ। ਸੀ.ਈ.ਓ ਨੇ ਦੱਸਿਆ ਕਿ ਉਮੀਦਵਾਰ ਆਨਲਾਈਨ ਵਿਧੀ ਰਾਹੀਂ ਆਪਣਾ ਵੋਟਰ ਪ੍ਰਮਾਣ ਪੱਤਰ ਵੀ ਹਾਸਿਲ ਕਰ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕਰ ਦਿੱਤੀ ਗਈ ਹੈ ਅਤੇ ਵਿਧਾਨ ਸਭਾ ਜਾਂ ਲੋਕ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਇਹ ਲਾਜ਼ਮੀ ਕਰ ਦਿੱਤਾ ਗਿਆ ਹੈ ਕਿ ਉਹ ਆਪਣੇ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਬਾਰੇ ਜਾਂ ਜਿਹਨਾਂ ਵਿੱਚ ਉਹਨਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਬਾਰੇ ਪੂਰੀ ਜਾਣਕਾਰੀ ਆਪਣੀ ਪਾਰਟੀ ਅਤੇ ਆਮ ਲੋਕਾਂ ਨੂੰ ਅਖਬਾਰ ਅਤੇ ਬਿਜਲਈ ਮੀਡੀਆ ਰਾਹੀਂ ਦੇਣ।
https://www.facebook.com/thekhabarsaar/