ਕੀਵ, 27 ਫਰਵਰੀ 2022 – ਰੂਸ ਵਲੋਂ ਯੂਕਰੇਨ ‘ਤੇ ਕੀਤੇ ਹਮਲੇ ਦੇ ਅੱਜ ਚੌਥਾ ਦਿਨ ਹੈ ਅਤੇ ਰੂਸ ਵੱਲੋਂ ਲਗਾਤਾਰ ਹਮਲੇ ਜਾਰੀ ਹਨ। ਇਸ ਵਿਚਕਾਰ ਯੂਕਰੇਨ ਨੇ ICJ ਨੂੰ ਰੂਸ ਖ਼ਿਲਾਫ਼ ਆਪਣੀ ਅਰਜ਼ੀ ਸੌਂਪ ਦਿੱਤੀ ਹੈ। ਇਸ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਹਮਲੇ ਨੂੰ ਜਾਇਜ਼ ਠਹਿਰਾਉਣ ਲਈ ਨਸਲਕੁਸ਼ੀ ਦੀ ਧਾਰਨਾ ਵਿਚ ਹੇਰਾਫੇਰੀ ਕਰਨ ਲਈ ਰੂਸ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।
ਇਸ ਅਰਜ਼ੀ ਬਾਰੇ ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੇਨਸਕੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜਾਣਕਾਰੀ ਦਿੱਤੀ। ਜ਼ੇਲੇਨਸਕੀ ਮੁਤਾਬਿਕ ਅਸੀਂ ਰੂਸ ਨੂੰ ਫ਼ੌਜੀ ਗਤੀਵਿਧੀ ਨੂੰ ਹੁਣੇ ਬੰਦ ਕਰਨ ਦਾ ਆਦੇਸ਼ ਦੇਣ ਵਾਲੇ ਇਕ ਤੁਰੰਤ ਫ਼ੈਸਲਾ ਦੇਣ ਦੀ ਅਪੀਲ ਕਰਦੇ ਹਾਂ ਅਤੇ ਅਗਲੇ ਹਫ਼ਤੇ ਪਰੀਖਣ ਸ਼ੁਰੂ ਹੋਣ ਦੀ ਉਮੀਦ ਕਰਦੇ ਹਾਂ।