ਉੱਤਰ ਪ੍ਰਦੇਸ਼ ਸਰਕਾਰ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ 3 ਹੋਰ ਲੋਕਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉੱਤਰ ਪ੍ਰਦੇਸ਼ ਸਰਕਾਰ ਅਤੇ ਉੱਤਰ ਪ੍ਰਦੇਸ਼ ਪੁਲਿਸ ਦਾ ਕਹਿਣਾ ਹੈ ਕਿ 5 ਲੋਕਾਂ ਦਾ ਕਾਫ਼ਲਾ ਲਖੀਮਪੁਰ ਖੀਰੀ ਜਾ ਸਕਦਾ ਹੈ। ਕਾਂਗਰਸ ਦੇ 5 ਲੋਕਾਂ ਦੇ ਕਾਫ਼ਲੇ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸ਼ਾਮਲ ਹਨ।
60 ਘੰਟਿਆਂ ਤੋਂ ਵੱਧ ਪ੍ਰਿਯੰਕਾ ਗਾਂਧੀ ਨੂੰ ਬਿਨਾਂ FIR ਦੇ ਜੇਲ੍ਹ ਵਿੱਚ ਰੱਖਣ ਤੋਂ ਬਾਅਦ ਉਹਨਾਂ ਨੂੰ ਲਖੀਮਪੁਰ ਜਾਣ ਦੀ ਆਗਿਆ ਦੇ ਦਿੱਤੀ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਗੈਸਟ ਹਾਊਸ ਨੂੰ ਹੀ ਪ੍ਰਿਯੰਕਾ ਗਾਂਧੀ ਲਈ ਜੇਲ੍ਹ ਬਣਾ ਦਿੱਤਾ ਗਿਆ ਸੀ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ