ਖੁਸ਼ਖਬਰੀ ! 866 ਹੋਰ ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ, ਜਲਦੀ ਭਰੋ

ਚੋਣਾਂ ਤੋਂ ਪਹਿਲਾਂ ਸਰਕਾਰੀ ਨੌਕਰੀਆਂ ਦਾ ਪਿਟਾਰਾ ਲਗਾਤਾਰ ਖੋਲ੍ਹਿਆ ਜਾ ਰਿਹਾ ਹੈ। ਪਹਿਲਾਂ ਪੰਜਾਬ ਪੁਲਿਸ ਵਿੱਚ ਭਰਤੀ ਅਤੇ ਹੁਣ ਵੈਟਰਨਰੀ ਇੰਸਪੈਕਟਰ ਦੀ ਪੋਸਟ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਦਾ ਹੁਕਮ ਕੀਤਾ ਗਿਆ ਹੈ। ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰ: 14 ਆਫ 2021 ਇਸ ਬਾਰੇ ਜਾਰੀ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਬੋਰਡ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਦੀ ਸਿੱਧੀ ਭਰਤੀ ਲਈ ਬੋਰਡ ਦੀ ਵੈੱਬਸਾਈਟ ਤੇ ਅਪਲਾਈ ਕਰਨ ਦੀ ਸਮੁੱਚੀ ਵਿਧੀ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ਅਨੁਸਾਰ ਯੋਗ ਉਮੀਦਵਾਰ ਮਿਤੀ 08/07/2021 ਤੋਂ 30/07/2021 ਸ਼ਾਮ 5:00 ਵਜੇ ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਪਲਾਈ ਕਰ ਸਕਦੇ ਹਨ ਅਤੇ ਫੀਸ ਭਰਨ ਦੀ ਆਖਰੀ ਮਿਤੀ 03-08-2021 ਰੱਖੀ ਗਈ ਹੈ।

ਰਮਨ ਬਹਿਲ ਨੇ ਅੱਗੇ ਦੱਸਿਆ ਕਿ ਸਫਲਤਾਪੂਰਵਕ ਅਪਲਾਈ ਕਰਨ ਵਾਲੇ ਯੋਗ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲਈ ਜਾਵੇਗੀ। ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ ਅਤੇ ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਕੀਤੀ ਜਾਵੇਗੀ। ਇਸ ਲਈ ਜਲਦੀ ਕਰੋ ਅਪਲਾਈ ਤਾਂ ਜੋ ਮਿਲ ਸਕੇ ਸਰਕਾਰੀ ਨੌਕਰੀ 2022 ਤੋਂ ਪਹਿਲਾਂ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਨਿਵੇਕਲੀ ਪਹਿਲ, ਅਣੋਖੀ ਕਿਸਮ ਦਾ ਲਗਾਇਆ ਝੂਲਾ

ਸਿਵਲ, ਮਕੈਨੀਕਲ ਅਤੇ ਆਰਕੀਟੈਕਚਰ ਦੀਆਂ 659 ਆਸਾਮੀਆਂ ਲਈ ਕਰੋ ਅਪਲਾਈ