ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ‘ਚ ਜ਼ਿਲ੍ਹਾ ਮੈਨੇਜਰ 7 ਹਜ਼ਾਰ ਰੁਪਏ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

  • ਨੌਕਰੀ ਦਿਵਾਉਣ ਦੇ ਬਦਲੇ ਵਿਧਵਾ ਤੋਂ ਮੰਗੀ ਸੀ ਰਿਸ਼ਵਤ

ਬਠਿੰਡਾ, 29 ਸਤੰਬਰ 2023 – ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਵਿੱਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਦੀ ਤਨਖਾਹ ‘ਚੋਂ 7 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਸੋਨੂੰ ਗੋਇਲ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਪ੍ਰਬੰਧਕ ਤਕਨੀਕੀ ਮਾਹਿਰ ਹੈ। ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿੱਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

ਵਿਜੀਲੈਂਸ ਬਿਊਰੋ ਦੇ ਡੀਐਸਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੁੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2 ਬੱਚਿਆਂ ਦੀ ਮਾਂ ਨੇ ਨਿਗਲਿਆ ਜ਼ਹਿਰ, ਹਸਪਤਾਲ ‘ਚ ਮੌ+ਤ, ਪਤੀ ਅਤੇ ਸਹੁਰੇ ‘ਤੇ FIR ਦਰਜ

ਗਣਪਤੀ ਵਿਸਰਜਨ ਦੌਰਾਨ ਨੌਜਵਾਨਾਂ ਨੂੰ ਔਰਤਾਂ ਨਾਲ ਛੇੜਛਾੜ ਕਰਨ ਤੋਂ ਰੋਕਣ ‘ਤੇ ਨੌਜਵਾਨ ਦਾ ਚਾਕੂ ਮਾਰ ਕੇ ਕ+ਤ+ਲ