ਲੁਧਿਆਣਾ, 11 ਜੂਨ 2021 – ਲੁਧਿਆਣਾ ਵਿੱਚ ਬੀਤੀ 10 ਜੂਨ ਦੀ ਦੇਰ ਸ਼ਾਮ ਨੂੰ ਲੁਧਿਆਣਾ ਦੇ ਗਿੱਲ ਰੋਡ ਸਥਿਤ ਫਲਾਈਓਵਰ ਤੇ ਇਕ ਕਾਰ ਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਜਿਸ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਕਾਰ ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਜਿਸ ਤੋਂ ਬਾਅਦ ਤੁਰੰਤ ਲੋਕਾਂ ਨੇ ਕਾਰ ਵਿੱਚ ਬੈਠੇ ਵਿਅਕਤੀ ਨੂੰ ਬਾਹਰ ਕੱਢਿਆ।
ਜਿਸ ਦਾ ਨਾਂਅ ਗੌਰਵ ਗੋਇਲ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਜਾਨ ਬਚਾਈ ਗਈ। ਜਿਸ ਤੋਂ ਬਾਅਦ ਕਾਰ ਵੇਖਦਿਆਂ ਵੇਖਦਿਆਂ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਈ ਅਤੇ ਮੌਕੇ ਤੇ ਪਹੁੰਚੀ ਅੱਗ ਬੁਝਾਊ ਅਮਲੇ ਦੀ ਗੱਡੀ ਨੇ ਅੱਗ ਤੇ ਕਾਬੂ ਪਾਇਆ। ਪਰ ਹਾਦਸੇ ਦੌਰਾਨ ਸੁੱਖ ਦੀ ਗੱਲ ਇਹ ਰਹੀ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕਾਰ ਚਾਲਕ ਨੂੰ ਵੀ ਸੁਰੱਖਿਅਤ ਬਾਹਰ ਕੱਢ ਲਿਆ ਗਿਆ।