ਕੇਂਦਰ ਸਰਕਾਰ ਵੱਲੋਂ ਸਿੱਧੀ ਅਦਾਇਗੀ ਸਬੰਧੀ ਪੰਜਾਬ ਸਰਕਾਰ ਦੀ ਮੰਗ ਰੱਦ

  • ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਂਡ ਰਿਕਾਰਡ ਨੂੰ ਆਨ ਲਾਈਨ ਕਰਨ ਦਾ ਫੈਸਲਾ 6 ਮਹੀਨੇ ਲਈ ਟਾਲਿਆ
  • ਕਣਕ ਦੀ ਖਰੀਦ ਸਬੰਧੀ ਮੁੱਦੇ ਤੇ ਪੰਜਾਬ ਦੇ ਮੰਤਰੀਆਂ ਦੇ ਸਮੂਹ ਵਲੋਂ ਪੀਊਸ਼ ਗੋਇਲ ਨਾਲ ਮੁਲਾਕਾਤ

ਚੰਡੀਗੜ੍ਹ/ਨਵੀਂ ਦਿੱਲੀ, 8 ਅਪ੍ਰੈਲ 2021 – ਕੇਂਦਰ ਸਰਕਾਰ ਨੇ ਕਣਕ ਖਰੀਦ ਸਬੰਧੀ ਸਿੱਧੀ ਅਦਾਇਗੀ ਬਾਰੇ ਪੰਜਾਬ ਸਰਕਾਰ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।
ਇਹ ਜਾਣਕਾਰੀ ਅੱਜ ਇਥੇ ਕਣਕ ਦੀ ਫਸਲ ਦੀ ਖਰੀਦ ਦੋਰਾਨ ਸਿੱਧੀ ਅਦਾਇਗੀ ਦੇ ਫੈਸਲੇ ਅਤੇ ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਫੈਸਲਿਆਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੇ ਮੰਤਰੀਆਂ ਦੇ ਸਮੂਹ ਵਲੋਂ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੀਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਦਿੱਤੀ ਗਈ।

ਇਸ ਵਫਦ ਵਿੱਚ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂ, ਖਜਾਨਾ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਲਾਲ ਸਿੰਘ ਅਤੇ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ੍ਰੀ ਕੇ.ਏ.ਪੀ. ਸਿਨਹਾ ਸ਼ਾਮਿਲ ਸਨ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸਨ ਆਸ਼ੂੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਪੀਊਸ ਗੋਇਲ ਨਾਲ ਅੱਜ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਕਣਕ ਦੀ ਫਸਲ ਦੀ ਖਰੀਦ ਸਬੰਧੀ ਚਰਚਾ ਹੋਈ।

ਆਸ਼ੂੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਲੈਂਂਡ ਰਿਕਾਰਡ ਨੂੰ ਆਨ ਲਾਈਨ ਕਰਨ ਦਾ ਫੈਸਲਾ 6 ਮਹੀਨੇ ਲਈ ਟਾਲ ਦਿੱਤਾ ਹੈ।
ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਵਫਦ ਵੱਲੋਂ ਸਿੱਧੀ ਅਦਾਇਗੀ ( ਡੀ.ਬੀ.ਟੀ.) ਲੈਂਡ ਰਿਕਾਰਡ ਨੂੰ ਆਨ ਲਾਈਨ ਕਰਨ, ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.), ਕੇਂਦਰ ਸਰਕਾਰ ਵੱਲ ਖੜੇ ਪੰਜਾਬ ਦੇ ਵੱਖ ਵੱਖ ਬਕਾਇਆ ਰਾਸੀ ਨੂੰ ਜਲਦ ਜਾਰੀ ਕਰਨ ਅਤੇ ਪੰਜਾਬ ਦੇ ਗੁਦਾਮਾਂ ਵਿੱਚੋਂ ਕੇਂਦਰ ਸਰਕਾਰ ਦੇ ਅਨਾਜ ਦੀ ਜਲਦ ਚੁਕਾਈਂ ਕਰਨ ਬਾਰੇ ਚਰਚਾ ਕੀਤੀ ਗਈ।

ਆਸ਼ੂੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਗੋਇਲ ਨੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੀ ਬਕਾਇਆ ਰਾਸੀ ਜਾਰੀ ਕਰਨ ਬਾਰੇ ਕਿਹਾ ਕਿ ਸੂਬਾ ਸਰਕਾਰ ਇਸ ਫੰਡ ਵਿੱਚੋਂ ਪਹਿਲਾ ਖਰਚ ਕੀਤੀ ਗਈ ਰਾਸੀ ਦਾ ਹਿਸਾਬ ਦੇਵੇ ਜਿਸ ਤੇ ਪੰਜਾਬ ਦੇ ਵਫਦ ਨੇ ਕੇਂਦਰੀ ਮੰਤਰੀ ਨੂੰ ਕਿਹਾ ਕਿ ਉਹ ਇਸ ਸਬੰਧੀ ਆਡਿਟ ਕਰਵਾ ਸਕਦੇ ਹਨ ਕਿਉਂਕਿ ਪੰਜਾਬ ਸਰਕਾਰ ਨੇ ਦਿਹਾਤੀ ਵਿਕਾਸ ਫੰਡ ਦਾ ਇਕ ਇਕ ਪੈਸਾ ਕਾਨੂੰਨ ਅਨੁਸਾਰ ਹੀ ਖਰਚ ਕੀਤਾ ਹੈ ਇਸ ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾਤੀ ਵਿਕਾਸ ਫੰਡ ਦੇ ਖਰਚ ਸਬੰਧੀ ਦੁਬਾਰਾ ਰਿਪੋਰਟ ਭੇਜ ਦੇਵੇ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਿਹਾਤੀ ਵਿਕਾਸ ਫੰਡ ਦੀ ਬਕਾਇਆ 2 ਫੀਸਦ ਰਾਸੀ ਜਾਰੀ ਕਰ ਦੇਵੇਗੀ।

ਕੇਂਦਰੀ ਮੰਤਰੀ ਨੇ ਇਸ ਮੌਕੇ ਪੰਜਾਬ ਨੂੰ ਕੇਂਦਰ ਵਲੋਂ ਜਾਰੀ ਕੀਤੇ ਜਾਣ ਵਾਲੀਆਂ ਵੱਖ ਵੱਖ ਬਕਾਇਆ ਰਾਸੀ ਨੂੰ ਜਲਦ ਜਾਰੀ ਕਰਨ ਦਾ ਵੀ ਭਰੋਸਾ ਦਿੱਤਾ।
ਅਖੀਰ ਵਿਚ ਸ੍ਰੀ ਆਸ਼ੂੂ ਨੇ ਕਿਹਾ ਨਵੀਂ ਸਥਿਤੀ ਦੇ ਮੱਦੇਨਜਰ ਮਿਤੀ 9 ਅਪ੍ਰੈਲ 2021 ਨੂੰ ਆੜਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਨਵਾਂ ਮਕੈਨੀਜਮ ਵੀ ਤਲਾਸ਼ਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵਿਸ਼ਵ ਪੱਧਰੀ ਮਿਊਜ਼ੀਅਮ ਬਣਾਇਆ ਜਾਵੇ : ਸੁਖਬੀਰ ਬਾਦਲ

ਕੈਪਟਨ ਵੱਲੋਂ ਜੇਲ੍ਹਾਂ ਦੀਆਂ ਜ਼ਮੀਨਾਂ ‘ਤੇ ਇੰਡੀਅਨ ਆਇਲ ਦੇ 12 ਰਿਟੇਲ ਆਊਟਲੈਟ ਸਥਾਪਤ ਕਰਨ ਲਈ ਜੇਲ੍ਹ ਵਿਕਾਸ ਬੋਰਡ ਦੀ ਤਜਵੀਜ਼ ਨੂੰ ਹਰੀ ਝੰਡੀ