ਨਵੀਂ ਦਿੱਲੀ, 6 ਫਰਵਰੀ 2021 – ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਅੱਜ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਕੀਤਾ ਜਾਵੇਗਾ।
ਉੱਥੇ ਹੀ ਕਿਸਾਨਾਂ ਲੀਡਰਾਂ ਵੱਲੋਂ ਕਿਹਾ ਗਿਆ ਹੈ ਕਿ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਚੱਕਾ ਜਾਮ ਨਹੀਂ ਹੋਏਗਾ। ਅਤੇ ਨਾਲ ਹੀ ਦਿੱਲੀ ਨੂੰ ਵੀ ਇਸ ‘ਚੋਂ ਬਾਹਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ, ਚੱਕਾ ਜਾਮ ਵਿਚ ਹਿੰਸਾ ਦੀ ਸੰਭਾਵਨਾ ਦੇ ਮੱਦੇਨਜ਼ਰ, ਦਿੱਲੀ ਅਤੇ ਹੋਰ ਰਾਜਾਂ ਦੀ ਪੁਲਿਸ ਨੇ ਵੀ ਤਿਆਰੀ ਪੂਰੀ ਕਰ ਲਈ ਹੈ।