ਭਾਜਪਾ ਨਾਲ ਰਲ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ : ਸੁਖਬੀਰ ਬਾਦਲ

ਭਾਜਪਾ ਨਾਲ ਰਲ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ : ਸੁਖਬੀਰ ਬਾਦਲ

  • ਕਿਹਾ ਕਿ ਹਾਈ ਕੋਰਟ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਵਿਚ ਬਣਾਈ ਐਸ ਆਈ ਟੀ ਖਾਰਜ ਕਰਨ ਨੇ ਸਪਸ਼ਟ ਕਰ ਦਿੱਤਾ ਕਿ ਮੁੱਖ ਮੰਤਰੀ ਬਾਦਲ ਪਰਿਵਾਰ ਨੂੰ ਫਸਾਉਣ ਲਈ ਕੇਸ ਦੀ ਵਰਤੋਂ ਕਰ ਰਹੇ ਸਨ
  • ਕਿਹਾ ਕਿ ਮੁੱਖ ਮੰਤਰੀ ਨੇ ਡੀ ਬੀ ਟੀਮ ਲਾਗੂ ਕਰਨ ਦਾ ਵਿਰੋਧ ਕਰਨ ਲਈ ਜਾਂ ਸੂਬੇ ਦੇ ਆਰ ਡੀ ਐਫ ਦੇ 800 ਕਰੋੜ ਰੁਪਏ ਜਾਰੀ ਨਾ ਕਰਨ ’ਤੇ ਜਾਂ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦੇ ਮਾਮਲੇ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਹੀ ਨਹੀਂ ਕੀਤੀ

ਚੰਡੀਗੜ੍ਹ, 10 ਅਪ੍ਰੈਲ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਜ਼ਾਵਾਂ ਦੇ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਇਕ ਸਵਾਲ ਦੇ ਜਵਾਬ ਵਿਚ ਇਹ ਵੀ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਕੋਟਕਪੁਰਾ ਫਾਇਰਿੰਗ ਕੇਸ ਦੀ ਜਾਂਚ ਲਈ ਬਣਾਈ ਐਸ ਆਈ ਟੀ ਨੁੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦੋਸ਼ੀਆਂ ਨੂੰ ਲੱਭਣ ਵਿਚ ਦਿਲਚਸਪੀ ਨਹੀਂ ਰੱਖ ਰਹੇ ਸਨ ਬਲਕਿ ਉਹਨਾਂ ਦਾ ਮੰਤਵ ਬਾਦਲ ਪਰਿਵਾਰ ਨੂੰ ਕੇਸ ਵਿਚ ਫਸਾਉਣਾ ਸੀ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਐਸ ਆਈ ਟੀ ਦਾ ਗਠਨ ਬਦਲਾਖੋਰੀ ਦੀ ਰਾਜਨੀਤੀ ਕਰਨ ਲਈ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕਹਿ ਰਹੇ ਹਾਂ ਕਿ ਸਾਰੀ ਜਾਂਚ ਮਾੜੇ ਮਨਸੂਬਿਆਂ ਨਾਲ ਕੀਤੀ ਜਾ ਰਹੀ ਹੈ ਜੋ ਹੁਣ ਸਾਬਤ ਹੋ ਗਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਤੇ ਕਾਰਵਾਈ ਕਰਨ ਦੀ ਸਹੁੰ ਚੁੱਕੀ ਸੀ ਪਰ ਉਹਨਾਂ ਨੇ ਸਿਆਸੀ ਜਾਂਚ ਨਾਲ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਤੇ ਇਸ ਕੰਮ ਵਿਚ ਚਾਰ ਸਾਲ ਬਰਬਾਦ ਕਰ ਦਿੱਤੇ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੇ ਹਿੱਤ ਭਾਜਪਾ ਨੂੰ ਵੇਚ ਦਿੱਤੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਹਿੱਤਾਂ ਲਈ ਲੜਨ ਦੀ ਗੱਲ ਤਾਂ ਛੱਡੋ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਸੂਬੇ ਦੇ ਲੋਕਾਂ ਨੂੰ ਪ੍ਰਭਾਵਤ ਕਰਦਾ ਕੋਈ ਵੀ ਮਾਮਲਾ ਕੇਂਦਰ ਸਰਕਾਰ ਕੋਲ ਨਹੀਂ ਚੁੱਕਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਾਰ ਵਾਰ ਕੇਂਦਰ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਿਸਾਨ ਵਿਰੋਧੀ ਕਦਮਾਂ ਨਾਲ ਸਹਿਮਤੀ ਪ੍ਰਗਟ ਕੀਤੀ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕੇਂਦਰ ਸਰਕਾਰ ਤੋਂ ਡਰਦੇ ਹਨ। ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਆਰਡੀਨੈਂਸ ਤਿਆਰ ਕਰਨ ਸਮੇਂ ਹੀਫੌਰੀ ਕਾਰਵਾਈ ਕੀਤੀ ਹੁੰਦੀ ਤਾਂ ਫਿਰ ਕਿਸਾਨ ਅੰਦੋਲਨ ਦੀ ਜ਼ਰੂਰਤ ਹੀ ਨਾ ਪੈਂਦੀ। ਉਹਨਾਂ ਕਿਹਾ ਕਿ ਮੁੱਖਮੰਤਰੀ ਉਸ ਕਮੇਟੀ ਦਾ ਹਿੱਸਾ ਸਨ ਜਿਸਨੇ ਇਹ ਆਰਡੀਨੈਂਸ ਵਿਚਾਰੇ ਤੇ ਤਿਆਰ ਕੀਤੇ । ਉਹਨਾਂ ਕਿਹਾ ਕਿ ਬਾਅਦ ਵਿਚ ਜਦੋਂ ਪੰਜਾਬ ਵਿਧਾਨ ਸਭਾ ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਮੌਕਾ ਆਇਆਤ ਾਂ ਮੁੱਖ ਮੰਤਰੀ ਨੇ ਐਕਟਾਂ ਨੂੰ ਰੱਦ ਕਰਨ ਦੀ ਥਾਂ ਇਹਨਾਂ ਵਿਚ ਸੋਧ ਕਰਨ ਦੀਆਂ ਤਜਵੀਜ਼ਾਂ ਪੇਸ਼ ਕਰ ਦਿੱਤੀਆਂ।

ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਾਲ ਹੀ ਵਿਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਲਈ ਡੀ ਬੀ ਟੀ ਸਕੀਮ ਦਾ ਵਿਰੋਧ ਕਰਨ ਦਾ ਡਰਾਮਾ ਕੀਤਾ ਹਾਲਾਂਕਿ ਉਹਨਾਂ ਨੇ ਪਿਛਲੇ ਸਾਲ ਹੀ ਇਹ ਲਿਖ ਕੇ ਦੇ ਦਿੱਤਾ ਸੀ ਕਿ ਇਹ ਸਕੀਮ ਆਉਂਦੇ ਹਾੜੀ ਸੀਜ਼ਨਤੋਂ ਲਾਗੂ ਕਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿਘ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਭਰੋਸਾ ਦੁਆਇਆ ਸੀ ਕਿ ਇਹ ਸਕੀਮ ਪੰਜਾਬ ਵਿਚ ਲਾਗੂ ਨਹੀਂ ਹੋਵੇਗੀ ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਗਏ ਮੰਤਰੀਆਂ ਦੇ ਵਫਦ ਨੇ ਖੁਰਾਕਤੇ ਸਪਲਾਈ ਮੰਤਰੀ ਪਿਯੂਸ਼ ਗੋਇਲ ਨਾਲ ਮੀਟਿੰਗ ਵਿਚ ਕੇਂਦਰ ਅੱਗੇ ਆਤਮ ਸਮਰਪਣ ਕਰ ਦਿੱਤਾ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖਮੰਤਰੀ ਨੇ ਸੂਬੇ ਦੇ ਪੇਂਡੂ ਵਿਕਾਸ ਫੰਡ ਦੇ 800 ਕਰੋੜ ਰੁਪਏ ਮੰਗਣ ਦੇ ਮਾਮਲੇÇ ਵਚ ਕੇਂਦਰ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਟੈਕਸ ਲਗਾਉਣਾ ਸੂਬੇ ਦਾ ਅਧਿਕਾਰ ਹੈ ਤੇ ਮੁੱਖ ਮੰਤਰੀ ਨੂੰ ਇਕ ਸੰਘੀ ਢਾਂਚੇ ਵਿਚ ਕੇਂਦਰ ਨੁੰ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਨਹੀਂ ਮਾਰਨ ਦੇਣਾ ਚਾਹੀਦਾ ਸੀ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਖਾਦਾਂ ਦੀਆਂ ਕੀਮਤਾਂ ਵਿਚ ਵਾਧੇ ਦਾ ਵਿਰੋਧ ਨਾ ਕਰਨ ਦੀਵੀ ਨਿਖੇਧੀ ਕੀਤੀ ਤੇ ਕਿਹਾ ਕਿ ਉਹਨਾਂ ਦੇ ਭਾਜਪਾ ਸਰਕਾਰ ਨਾਲ ਅਪਵਿੱਤਰ ਰਿਸ਼ਤੇ ਕਾਰਨ ਕਿਸਾਨਾਂ ਦਾ ਜੀਵਨ ਪ੍ਰਭਾਵਤ ਹੋ ਰਿਹਾ ਹੈ।

ਬਾਦਲ ਨੇ ਕਿਹਾ ਕਿ ਇਹ ਵੀ ਰਿਕਾਰਡ ਦਾ ਹਿੱਸਾ ਹੈ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੱਕ ਨਹੀਂ ਕੀਤੀ। ਉਹਨਾਂ ਕਿਹਾ ਕਿ ਪੰਜਾਬੀਆਂ ਨੁੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ ਤੇ ਉਹਨਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਬਾਦਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਅਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਤ ਉਹਨਾਂ ਦੀਆਂ ਹੋਰ ਮੁਸ਼ਕਿਲਾਂ ਤੁਰੰਤ ਹੱਲ ਕਰਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ’ਤੇ ਡੀ ਬੀ ਟੀ ਸਕੀਮ ਲਾਗੂ ਕਰਨ ਸਮੇਤ ਹੋਰ ਕਿਸਾਨ ਵਿਰੋਧੀ ਕਦਮ ਚੁੱ ਕੇ ਚੰਗਾ ਸੰਕੇਤ ਨਹੀਂ ਦਿੱਤਾ ਹਾਲਾਂਕਿ ਉਹ ਜਾਣਦੇ ਸਨ ਕਿ ਕਿਸਾਨ ਅਜਿਹਾ ਨਹੀਂ ਚਾਹੁੰਦੇ ਤੇ ਪ੍ਰਧਾਨ ਮੰਤਰੀ ਨੇ ਖਾਦਾਂ ਦੀਆਂ ਕੀਮਤਾਂ ਵਿਚ 50 ਫੀਸਦੀ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਉਹਨਾਂ ਕਿਹਾ ਕਿ ਇਹ ਦੋਵੇਂ ਕਦਮ ਤੁਰੰਤ ਵਾਪਸ ਲਏ ਜਾਣੇ ਚਾਹੀਦੇ ਹਨ।

ਉਹਨਾਂ ਇਹ ਵੀ ਮੰਗ ਕੀਤੀ ਕਿ ਕਣਕ ਦੀ ਸੁਖਾਲੀ ਖਰੀਦ ਲਈ ਕਾਂਗਰਸ ਸਰਕਾਰ ਢੁਕਵੇਂ ਕਦਮ ਚੁੱਕੇ। ਉਹਨਾਂ ਕਿਹਾ ਕਿ ਸੂਬੇ ਵਿਚ ਕੱਲ੍ਹ ਬਾਹਰੋਂ ਆਏ ਕਣਕ ਦੇ ਤਿੰਨ ਟਰੱਕ ਫੜੇ ਜਾਣ ਨੇ ਸੰਕੇਤ ਦਿੱਤਾ ਹੈ ਕਿ ਪਿਛਲੇ ਝੋਨੇ ਦੇ ਸੀਜ਼ਨ ਵਾਂਗ ਕਾਂਗਰਸ ਦੇ ਮੰਤਰੀ ਬਾਹਰੋਂ ਸਸਤੀ ਕਣਕ ਖਰੀਦ ਕੇ ਸੂਬੇ ਵਿਚ ਐਮ ਐਸ ਪੀ ਅਨੁਸਾਰ ਵੇਚਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਸੀਂ ਅਜਿਹਾ ਗਲਤ ਕੰਮ ਨਹੀਂ ਹੋਣ ਦਿਆਂਗੇ ਤੇ ਇਸਦਾ ਜ਼ੋਰਦਾਰ ਵਿਰੋਧ ਕਰਾਂਗੇ।
ਇਸ ਮੌਕੇ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰ ਮਲੂਕਾ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਵੱਲੋਂ ਉੱਘੇ ਪੰਜਾਬੀ ਅਦਾਕਾਰ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ