ਕਾਂਗਰਸ ਨੇ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਵਧਾਇਆ ਹੱਥ, ਜਾਖੜ ਵੱਲੋਂ ਕਮੇਟੀ ਦਾ ਗਠਨ

  • ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਮੇਟੀ ਦਾ ਗਠਨ
  • ਜੂਮ ਮੀਟਿੰਗ ਵਿਚ ਪਾਰਟੀ ਆਗੂਆਂ ਨੂੰ ਕਰੋਨਾ ਨਾਲ ਲੜਾਈ ਲੜ ਰਹੇ ਲੋਕਾਂ ਦੀ ਹਰ ਸੰਭਵ ਮਦਦ ਦੇਣ ਦੇ ਨਿਰਦੇਸ਼
  • ਸੋਮਵਾਰ ਤੋਂ ਸ਼ੁਰੂ ਹੋਵੇਗੀ ਹੈਲਪਲਾਈਨ

ਚੰਡੀਗੜ੍ਹ, 2 ਮਈ 2021 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਰਾਜ ਵਿਚ ਕਰੋਨਾ ਨਾਲ ਲੜ ਰਹੇ ਲੋਕਾਂ ਦੀ ਮਦਦ ਲਈ ਪਾਰਟੀ ਦੀ ਇਕ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੀ ਅਗਵਾਈ ਵਿਚ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੀ ਮਦਦ ਕਰਨਗੇ। ਇਸ ਸਬੰਧੀ ਪਾਰਟੀ ਦੇ ਚੰਡੀਗੜ ਸਥਿਤ ਦਫ਼ਤਰ ਵਿਖੇ ਕੰਟਰੋਲ ਰੂਮ ਦੀ ਸ਼ੁਰੂਆਤ ਸੋਮਵਾਰ ਨੂੰ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਅਤੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਕਰਣਗੇ।

ਅੱਜ ਇੱਥੋਂ ਰਾਜ ਭਰ ਦੇ ਆਗੂਆਂ ਨਾਲ ਜੂਮ ਐਪ ਤੇ ਮੀਟਿੰਗ ਦੌਰਾਨ ਸੂਬਾ ਕਾਂਗਰਸ ਪ੍ਰਧਾਨ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਮੇਂ ਅਸੀਂ ਮੁਸਕਿਲ ਦੌਰ ਵਿਚ ਲੰਘ ਰਹੇ ਹਾਂ ਅਤੇ ਅਜਿਹੇ ਵਿਚ ਆਪਸੀ ਮਦਦ ਦੀ ਬਹੁਤ ਜਰੂਰਤ ਹੈ। ਉਨਾਂ ਨੇ ਕਿਹਾ ਅਜਿਹੇ ਵਿਚ ਸੂਬਾ ਸਰਕਾਰ ਵੱਲੋਂ ਹਰ ਸੰਭਵ ਮੈਡੀਕਲ ਸਹੁਲਤ ਉਪਲਬੱਧ ਕਰਵਾਈ ਜਾ ਰਹੀ ਹੈ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟ ਵੀ ਦਿੱਤੀ ਜਾ ਰਹੀ ਹੈ ਪਰ ਇੰਨਾਂ ਹਲਾਤਾਂ ਵਿਚ ਪਾਰਟੀ ਵੱਲੋਂ ਵੀ ਆਪਣੀ ਜਿੰਮੇਵਾਰੀ ਸਮਝਦਿਆਂ ਇਹ ਨਿਰਣਾ ਕੀਤਾ ਗਿਆ ਹੈ। ਇਸ ਲਈ ਪਾਰਟੀ ਦੇ ਵਰਕਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪੋ ਆਪਣੇ ਇਲਾਕੇ ਵਿਚ ਕਰੋਨਾ ਨਾਲ ਜੰਗ ਲੜ ਰਹੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕਰਨ। ਸ੍ਰੀ ਜਾਖੜ ਨੇ ਕਿਹਾ ਕਿ ਕਈ ਅਜਿਹੇ ਪਰਿਵਾਰ ਹਨ ਜਿੰਨਾਂ ਵਿਚ ਸਾਰੇ ਜੀਅ ਹੀ ਪਾਜੀਟਿਵ ਆ ਗਏ ਹਨ ਉਥੇ ਖਾਣਾ ਪਹੁੰਚਾਇਆ ਜਾ ਸਕਦਾ ਹੈ ਜਦ ਕਿ ਜਿੰਨਾਂ ਨੂੰ ਆਕਸੀਜਨ, ਐਂਬੂਲੇਂਸ ਜਾਂ ਹੋਰ ਡਾਕਟਰੀ ਮਦਦ ਦੀ ਲੋੜ ਹੈ ਉਨਾਂ ਨੂੰ ਇਹ ਮਦਦ ਦੇਣ ਵਿਚ ਪਾਰਟੀ ਵਰਕਰ ਸਹਿਯੋਗ ਕਰਨ।

ਜਾਖੜ ਨੇ ਦੱਸਿਆ ਕਿ ਇਸ ਕੰਮ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਅਮਰਪ੍ਰੀਤ ਸਿੰਘ ਲਾਲੀ ਨੂੰ ਸਟੇਟ ਕੋਆਰਡੀਨੇਟਰ ਅਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਕਰਮਬੀਰ ਸਿੰਘ ਸਿੱਧੂ ਨੂੰ ਸਟੇਟ ਕੋ ਕੋਆਰਡੀਨੇਟਰ ਲਗਾਇਆ ਗਿਆ ਹੈ ਜੋ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੰਡੀਗੜ ਦਫ਼ਤਰ ਵਿਚ ਬੈਠਣਗੇ ਅਤੇ ਦੋ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣਗੇ ਜਿੱਥੇ ਪੰਜਾਬ ਦਾ ਕੋਈ ਵੀ ਵਸਨੀਕ ਕਾਲ ਕਰਕੇ ਮਦਦ ਮੰਗ ਸਕੇਗਾ ਅਤੇ ਫਿਰ ਪਾਰਟੀ ਦੇ ਵਰਕਰ ਉਸਨੂੰ ਮਦਦ ਮੁਹਈਆ ਕਰਵਾਉਣਗੇ। ਉਨਾਂ ਨੇ ਕਿਹਾ ਕਿ ਇਹ ਕੰਟਰੋਲ ਰੂਮ ਸੋਮਵਾਰ ਤੋਂ ਸ਼ੁਰੂ ਹੋ ਜਾਵੇਗਾ।

ਜਾਖੜ ਨੇ ਪਾਰਟੀ ਆਗੂਆਂ ਨੂੰ ਕਿਹਾ ਕਿ ਇਹ ਸਾਰਾ ਕੰਮ ਇਕ ਰਾਜਨੀਤਕ ਪਾਰਟੀ ਤੋਂ ਉਪਰ ਉਠ ਕੇ ਪੂਰੀ ਤਰਾਂ ਨਾਲ ਸਮਾਜ ਸੇਵਾ ਨੂੰ ਸਮਰਪਿਤ ਹੋ ਕੇ ਕਰਨਾ ਹੈ। ਉਨਾਂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਆਪਣੇ ਪੱਧਰ ਤੇ ਪੂਰੀਆਂ ਕੋਸੀਸਾਂ ਕਰ ਰਹੀ ਹੈ ਪਰ ਇਸ ਵੱਡੀ ਸਮਾਜਿਕ ਵਿਪਤਾ ਮੌਕੇ ਹੁਣ ਹਰ ਇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ ਪਾਰਟੀ ਦੇ ਆਗੂ ਸ੍ਰੀ ਰਾਹੁਲ ਗਾਂਧੀ ਬਹੁਤ ਪਹਿਲਾਂ ਤੋਂ ਕੇਂਦਰ ਸਰਕਾਰ ਨੂੰ ਸੁਚੇਤ ਕਰਦੇ ਆ ਰਹੇ ਸਨ ਪਰ ਹੰਕਾਰ ਵਿਚ ਚੂਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਉਨਾਂ ਦੀ ਗੱਲ ਨਹੀਂ ਸੁਣੀ ਅਤੇ ਦੇਸ਼ ਵਿਚ ਮੈਡੀਕਲ ਐਮਰਜੈਂਸੀ ਵਰਗੇ ਹਲਾਤ ਬਣਾ ਦਿੱਤੇ ਹਨ। ਉਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਸਮਾਂ ਰਹਿੰਦੇ ਕਾਰਵਾਈ ਕਰਦੀ ਤਾਂ ਹਲਾਤ ਇਸ ਤਰਾਂ ਖਰਾਬ ਨਹੀਂ ਸੀ ਹੋਣੇ।

ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਦੇ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਮਨੁੱਖਾਂ ਤੇ ਪਈ ਸਭ ਤੋਂ ਵੱਡੀ ਵਿਪਤਾ ਤੋਂ ਮਾਨਵਤਾ ਨੂੰ ਬਚਾਉਣ ਲਈ ਕੰਮ ਕਰੇ ਡਾਕਟਰਾਂ ਅਤੇ ਪੈਰਾਮੈਡੀਕਲ ਸਟਾਫ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਕਿਹਾ ਕਿ ਸਮਾਜ ਹਮੇਸਾ ਉਨਾਂ ਦੇ ਯੋਗਦਾਨ ਲਈ ਉਨਾਂ ਦਾ ਰਿਣੀ ਰਹੇਗਾ।
ਇਸ ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ: ਬਲਬੀਰ ਸਿੰਘ ਸਿੰਧੂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜਰੂਰਤਮੰਦ ਲੋਕਾਂ ਦੀ ਮਦਦ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਵੈਕਸੀਨੇਸ਼ਨ ਲਈ ਲੋਕਾਂ ਨੂੰ ਜਾਗਰੂਕਤ ਕਰਨ ਦੇ ਨਾਲ ਕਰੋਨਾ ਪਾਜਿਟਿਵ ਲੋਕਾਂ ਦੀ ਮਦਦ ਦੀ ਲੋੜ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜੀ ਹੈ ਅਜਿਹੇ ਵਿਚ ਸਮਾਜ ਸੇਵਾ ਦੇ ਉਦੇਸ਼ ਨਾਲ ਇਹ ਕਾਰਜ ਨੂੰ ਕੀਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਲੱਗਿਆ ਮੁਕੰਮਲ ਲਾਕਡਾਊਨ

ਦਿੱਲੀ ਦੇ ਸਿਹਤ ਮੰਤਰੀ ਦੇ ਪਿਤਾ ਦਾ ਕੋਰੋਨਾ ਕਾਰਨ ਦੇਹਾਂਤ