ਨਵੀਂ ਦਿੱਲੀ, 30 ਜੂਨ 2021 – ਦਿੱਲੀ ਕ੍ਰਾਈਮ ਬਰਾਂਚ ਨੇ ਲਾਲ ਕਿਲ੍ਹਾ ਹਿੰਸਾ ਦੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬੂਟਾ ਸਿੰਘ ਵੱਜੋਂ ਹੋਈ ਹੈ ਅਤੇ ਉਹ ਲਾਲ ਕਿਲ੍ਹੇ ‘ਚ ਕੇਸਰੀ ਝੰਡਾ ਲਹਿਰਾਉਣ ਵਾਲੇ ਮੁਲਜ਼ਮ ਜੁਗਰਾਜ ਨਾਲ ਸੀ। ਮੁਲਜ਼ਮ ਬੂਟਾ ਸਿੰਘ ‘ਤੇ ਦਿੱਲੀ ਪੁਲਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ।
ਬੂਟਾ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਵਲੋਂ ਗੁਰਜੋਤ ਸਿੰਘ ਨਾਮ ਦੇ ਦੋਸ਼ੀ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।