ਚੰਡੀਗੜ੍ਹ, 15 ਮਈ 2021 – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ, ਜਿਥੇ ਉਹ ਪੋਸਟ ਕੋਵਿਡ-19 ਸਬੰਧੀ ਸਿਹਤ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰ ਸਕੇ।
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਇਲਾਜ ਦੌਰਾਨ ਜੋ ਵੀ ਖ਼ਰਚ ਆਇਆ ਉਹ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਆਖਿਆ ਕਿ ਅਭੈ ਸਿੰਘ ਸੰਧੂ ਦੇ ਵਿਛੋੜੇ ਨਾਲ ਬਹੁਤ ਵੱਡਾ ਘਾਟਾ ਪਿਆ। ਵੱਖ ਵੱਖ ਰਾਜਨੀਤਕ ਆਗੂਆਂ ਨੇ ਵੀ ਅਭੈ ਸਿੰਘ ਸੰਧੂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ।

