ਨਵੀਂ ਦਿੱਲੀ, 27 ਅਪ੍ਰੈਲ 2021 – 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ‘ਤੇ ਹੋੋਈ ਹਿੰਸਾ ਦੇ ਮਾਮਲੇ ਵਿਚ ਜੇਲ੍ਹ ‘ਚ ਵਿਚ ਬੰਦ ਦੀਪ ਸਿੱਧੂ ਨੂੰ ਸੋਮਵਾਰ ਨੂੰ ਜ਼ਮਾਨਤ ਮਿਲ ਗਈ ਸੀ ।ਦੀਪ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਲਾਲ ਕਿਲੇ ਤੇ ਹਿੰਸਾ ਦੇ ਮਾਮਲੇ ਵਿਚ ਦੀਪ ਸਿੱਧੂ ਦੀ ਗ੍ਰਿਫਤਾਰੀ ਹੋਈ ਸੀ। ਇਸ ਤੋਂ ਪਹਿਲਾਂ ਦੀਪ ਸਿੱਧੂ ਨੂੰ ਅਦਾਲਤ ਨੇ ਇਕ ਮਾਮਲੇ ‘ਚ ਜ਼ਮਾਨਤ ਦੇ ਦਿਤੀ ਹੀ ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਇਕ ਹੋਰ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਸੀ।
ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਦੀਪ ਸਿੱਧੂ ਤੇ ਮਨਜਿੰਦਰ ਸਿੰਘ ਸਿਰਸਾ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚੇ ਅਤੇ ਦੀਪ ਸਿੱਧੂ ਨੇ ਕਿਹਾ ਕੇ ਉਹ ਇਕ ਵਾਰ ਫਿਰ ਕਿਸਾਨੀ ਸੰਘਰਸ਼ ਲਈ ਸਰਗਰਮ ਹੋਵੇਗਾ।